ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ
ਪਿੰਡ ਲਸ਼ਕਰੀ ਨੰਗਲ ਵਿੱਚ ਬਾਬਾ ਸ੍ਰੀ ਚੰਦ ਦੇ ਅਸਥਾਨ ’ਤੇ ਮੁੱਖ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਇਲਾਕੇ ਦੀ ਸੰਗਤ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਿੱਖ ਪੰਥ ਦੇ...
Advertisement
ਪਿੰਡ ਲਸ਼ਕਰੀ ਨੰਗਲ ਵਿੱਚ ਬਾਬਾ ਸ੍ਰੀ ਚੰਦ ਦੇ ਅਸਥਾਨ ’ਤੇ ਮੁੱਖ ਸੇਵਾਦਾਰ ਭਾਈ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਇਲਾਕੇ ਦੀ ਸੰਗਤ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਿੱਖ ਪੰਥ ਦੇ ਮਹਾਨ ਵਿਦਵਾਨ ਕਵੀਸ਼ਰ ਭਾਈ ਨਿਰਮਲ ਸਿੰਘ ਅਤੇ ਭਾਈ ਅਰਜਨਬੀਰ ਸਿੰਘ ਵੱਲੋਂ ਰੱਬੀ ਬਾਣੀ ਦੇ ਇਲਾਹੀ ਕੀਰਤਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ, ਹਰਵੰਤ ਸਿੰਘ, ਦਲਬੀਰ ਸਿੰਘ, ਬਿਕਰਮਜੀਤ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ, ਨਰਿੰਦਰ ਸਿੰਘ, ਕਰਨਬੀਰ ਸਿੰਘ, ਸਰਬਜੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਪਹੁੰਚੀਆਂ ਧਾਰਮਿਕ ਸ਼ਖ਼ਸੀਅਤਾਂ ਤੇ ਸੰਗਤ ਨੂੰ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਵਾਲਿਆਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਜਦਕਿ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Advertisement
Advertisement
×