DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਡੋਕੀ ਦੀ ਸੰਗਤ ਨੇ ਹੜ੍ਹ ਪੀੜਤਾਂ ਲਈ 4.61 ਲੱਖ ਰੁਪਏ ਦਿੱਤੇ

ਹਰਿਆਣਾ ਦੇ ਪਲਵਲ ਨੇੜਲੇ ਪਿੰਡ ਬਡੋਕੀ ਦੀ ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ 4 ਲੱਖ 61 ਹਜ਼ਾਰ 250 ਰੁਪਏ ਦਾ ਯੋਗਦਾਨ ਪਾਇਆ ਹੈ। ਸਮੁੱਚੇ ਪਿੰਡ ਵਾਸੀਆਂ ਵੱਲੋਂ ਇਕੱਠੀ ਕੀਤੀ ਗਈ ਇਹ ਰਾਸ਼ੀ ਪਿੰਡ ਬਡੋਕੀ...

  • fb
  • twitter
  • whatsapp
  • whatsapp
Advertisement
ਹਰਿਆਣਾ ਦੇ ਪਲਵਲ ਨੇੜਲੇ ਪਿੰਡ ਬਡੋਕੀ ਦੀ ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੜ੍ਹ ਪੀੜਤ ਰਾਹਤ ਫੰਡ ਲਈ 4 ਲੱਖ 61 ਹਜ਼ਾਰ 250 ਰੁਪਏ ਦਾ ਯੋਗਦਾਨ ਪਾਇਆ ਹੈ। ਸਮੁੱਚੇ ਪਿੰਡ ਵਾਸੀਆਂ ਵੱਲੋਂ ਇਕੱਠੀ ਕੀਤੀ ਗਈ ਇਹ ਰਾਸ਼ੀ ਪਿੰਡ ਬਡੋਕੀ ਤੋਂ ਪੁੱਜੇ ਵਰਿੰਦਰ ਸਿੰਘ, ਬੱਚੂ ਸਿੰਘ, ਮਾਵੀ ਸਿੰਘ, ਕਿਸ਼ਨ ਚੰਦ, ਕਿਸ਼ਨ ਕੁਮਾਰ, ਰਾਜਬੀਰ ਸਿੰਘ, ਧਰਮਵੀਰ ਸਿੰਘ ਦੁਆਰਾ ਸਾਂਝੇ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਕਾਰਜਸ਼ੀਲ ਹੈ ਅਤੇ ਇਸ ਵਿੱਚ ਸੰਗਤਾਂ ਅਤੇ ਸੰਸਥਾਵਾਂ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਹਰਿਆਣਾ ਦੇ ਪਲਵਲ ਨੇੜੇ ਪਿੰਡ ਬਡੋਕੀ ਦੀ ਸੰਗਤ ਵੱਲੋਂ ਇਸ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤਕ ਪੁਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੀਕ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਕਣਕ ਦੇ ਵਧੀਆ ਬੀਜ, ਬੰਨ੍ਹ ਪੱਕੇ ਕਰਨ ਲਈ ਡੀਜ਼ਲ ਅਤੇ ਹੜ੍ਹ ਪੀੜਤਾਂ ਨੂੰ ਲੋੜੀਂਦੀਆਂ ਵਸਤਾਂ ਦੇਣ ਦਾ ਫ਼ਰਜ਼ ਅਦਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਕਾਰਜ ਜਿਥੇ ਸ਼੍ਰੋਮਣੀ ਕਮੇਟੀ ਦੇ ਫੰਡਾਂ ਵਿੱਚੋਂ ਕੀਤੇ ਜਾ ਰਹੇ ਹਨ, ਉਥੇ ਹੀ ਇਸ ਵਿਚ ਸੰਗਤਾਂ ਦਾ ਵੀ ਵੱਡਾ ਯੋਗਦਾਨਾ ਹੈ। ਉਨ੍ਹਾਂ ਹਰਿਆਣਾ ਦੀਆਂ ਸੰਗਤਾਂ ਨੂੰ ਪ੍ਰੇਰਿਤ ਕਰਨ ਲਈ ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਅਤੇ ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਸਕੱਤਰ, ਸਤਬੀਰ ਸਿੰਘ ਧਾਮੀ ਓਐਸਡੀ, ਸ਼ਾਹਬਾਜ਼ ਸਿੰਘ ਨਿੱਜੀ ਸਕੱਤਰ, ਹਰਭਜਨ ਸਿੰਘ ਵਕਤਾ ਮੀਤ ਸਕੱਤਰ, ਭਗਵੰਤ ਸਿੰਘ ਧੰਗੇੜਾ ਜਨਰਲ ਮੈਨੇਜਰ ਦਰਬਾਰ ਸਾਹਿਬ, ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਅਤੇ ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ ਤੇ ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।

Advertisement

Advertisement

Advertisement
×