ਬਡੋਕੀ ਦੀ ਸੰਗਤ ਨੇ ਹੜ੍ਹ ਪੀੜਤਾਂ ਲਈ 4.61 ਲੱਖ ਰੁਪਏ ਦਿੱਤੇ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਕਾਰਜਸ਼ੀਲ ਹੈ ਅਤੇ ਇਸ ਵਿੱਚ ਸੰਗਤਾਂ ਅਤੇ ਸੰਸਥਾਵਾਂ ਵੀ ਵੱਡਾ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਹਰਿਆਣਾ ਦੇ ਪਲਵਲ ਨੇੜੇ ਪਿੰਡ ਬਡੋਕੀ ਦੀ ਸੰਗਤ ਵੱਲੋਂ ਇਸ ਵਿੱਚ ਆਪਣਾ ਯੋਗਦਾਨ ਪਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨੂੰ ਲੋੜਵੰਦਾਂ ਤਕ ਪੁਚਾਉਣਾ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੀਕ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਕਣਕ ਦੇ ਵਧੀਆ ਬੀਜ, ਬੰਨ੍ਹ ਪੱਕੇ ਕਰਨ ਲਈ ਡੀਜ਼ਲ ਅਤੇ ਹੜ੍ਹ ਪੀੜਤਾਂ ਨੂੰ ਲੋੜੀਂਦੀਆਂ ਵਸਤਾਂ ਦੇਣ ਦਾ ਫ਼ਰਜ਼ ਅਦਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਕਾਰਜ ਜਿਥੇ ਸ਼੍ਰੋਮਣੀ ਕਮੇਟੀ ਦੇ ਫੰਡਾਂ ਵਿੱਚੋਂ ਕੀਤੇ ਜਾ ਰਹੇ ਹਨ, ਉਥੇ ਹੀ ਇਸ ਵਿਚ ਸੰਗਤਾਂ ਦਾ ਵੀ ਵੱਡਾ ਯੋਗਦਾਨਾ ਹੈ। ਉਨ੍ਹਾਂ ਹਰਿਆਣਾ ਦੀਆਂ ਸੰਗਤਾਂ ਨੂੰ ਪ੍ਰੇਰਿਤ ਕਰਨ ਲਈ ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਅਤੇ ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਸਕੱਤਰ, ਸਤਬੀਰ ਸਿੰਘ ਧਾਮੀ ਓਐਸਡੀ, ਸ਼ਾਹਬਾਜ਼ ਸਿੰਘ ਨਿੱਜੀ ਸਕੱਤਰ, ਹਰਭਜਨ ਸਿੰਘ ਵਕਤਾ ਮੀਤ ਸਕੱਤਰ, ਭਗਵੰਤ ਸਿੰਘ ਧੰਗੇੜਾ ਜਨਰਲ ਮੈਨੇਜਰ ਦਰਬਾਰ ਸਾਹਿਬ, ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਅਤੇ ਫੈਡਰੇਸ਼ਨ ਆਗੂ ਜਸਬੀਰ ਸਿੰਘ ਘੁੰਮਣ ਤੇ ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ ਆਦਿ ਹਾਜ਼ਰ ਸਨ।
