ਬਾਜਵਾ ਵੱਲੋਂ ਬਟਾਲਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਬਾਜਵਾ ਵੱਲੋਂ ਬਟਾਲਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਵਿਕਾਸ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ।

ਦਲਬੀਰ ਸਿੰਘ ਸੱਖੋਵਾਲੀਆ

ਬਟਾਲਾ, 29 ਨਵੰਬਰ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਬਟਾਲਾ ਦੇ ਨਹਿਰੂ ਗੇਟ ਸਾਹਮਣੇ ਪੁੱਡਾ ਵੱਲੋਂ ਵਿਕਸਤ ਕੀਤੀ ਕਮਰਸ਼ੀਅਲ ਸਾਈਟ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਉਦਘਾਟਨ ਕੀਤਾ।

ਬਾਜਵਾ ਨੇ ਕਿਹਾ ਕਿ ਇਸ ਕੰਮ ਉੱਪਰ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਕਮਰਸ਼ੀਅਲ ਮਾਰਕੀਟ ਵਿੱਚ ਸੜਕਾਂ ਅਤੇ ਪਾਰਕਿੰਗ ਬਣਾਈ ਜਾਵੇਗੀ ਤਾਂ ਜੋ ਇਥੇ ਖਰੀਦੋ-ਫਰੋਖਤ ਕਰਨ ਆਉਣ ਵਾਲੇ ਗਾਹਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਸ ਕਮਰਸ਼ੀਅਲ ਮਾਰਕੀਟ ਨੂੰ ਬਿਜਲੀ ਦੇ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਅਰੰਭੇ ਗਏ ਸਨ ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮੁਕੰਮਲ ਹੋ ਗਏ ਹਨ ਅਤੇ ਰਹਿੰਦਿਆਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਵਿਕਸਤ ਤੇ ਖੂਬਸੂਰਤ ਬਣਾਉਣਾ ਪੰਜਾਬ ਸਰਕਾਰ ਦਾ ਟੀਚਾ ਹੈ। ਇਸ ਮੌਕੇ ਉਨ੍ਹਾਂ ਨਾਲ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ ਮੈਡਮ ਪੱਲਵੀ, ਐੱਸ.ਡੀ.ਐੱਮ.ਬਲਵਿੰਦਰ ਸਿੰਘ ਅਤੇ ਐਕਸੀਅਨ ਪੁੱਡਾ ਚਰਨਜੀਤ ਸਿੰਘ ਸਮੇਤ ਹੋਰ ਵੀ ਮੌਜੂਦ ਸਨ। ਉਨ੍ਹਾਂ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ।

‘ਸੁੰਦਰੀਕਰਨ ਪ੍ਰਾਜੈਕਟ’ ਦਾ ਜਾਇਜ਼ਾ

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਖਜ਼ਾਨਾ ਗੇਟ ਤੋਂ ਸੁਲਤਾਨਵਿੰਡ ਚੌਂਕ ਤੱਕ ਚੱਲ ਰਹੇ ਸੁੰਦਰੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਹ ਪ੍ਰਾਜੈਕਟ ਪੰਜਾਬ ਹੈਰੀਟੇਜ਼ ਐਂਡ ਟੂਰਿਜ਼ਮ ਪ੍ਰੋਮੋਸ਼ਨ ਬੋਰਡ ਅਧੀਨ ਚੱਲ ਰਿਹਾ ਹੈ, ਜਿਸ ’ਤੇ 34 ਕਰੋੜ ਰੁਪਏ ਦੇ ਲਗਪਗ ਲਾਗਤ ਆਉਣ ਦੀ ਸੰਭਾਵਨਾ ਹੈ। ਮੇਅਰ ਰਿੰਟੂ ਨੇ ਕਿਹਾ ਕਿ ਇਸ ਪ੍ਰਾਜੈਕਟ ਅਧੀਨ ਅੰਮ੍ਰਿਤਸਰ ਸ਼ਹਿਰ ਦੇ ਹਲਕਾ ਦੱਖਣੀ ’ਚ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਰਗ ’ਤੇ ਚੱਲ ਰਹੇ ਵਿਕਾਸ ਤੇ ਸੁੰਦਰੀਕਰਨ ਨਾਲ ਇਸ ਇਲਾਕੇ ਦੀ ਨੁਹਾਰ ਬਦਲੇਗੀ ਤੇ ਸ਼ਹਿਰ ਦਾ ਇਹ ਇਲਾਕਾ ਬੇਹੱਦ ਸੁੰਦਰ ਬਣੇਗਾ। ਇਸ ਤੋਂ ਇਲਾਵਾ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਾਰਡ ਨੰ 76 ’ਚ ‘ਅਮਰੁਤ ਪ੍ਰਾਜੈਕਟ’ ਤਹਿਤ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਇਹ 24 ਕਰੋੜ ਰੁਪਏ ਦਾ ਪ੍ਰਾਜੈਕਟ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All