ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਬੂਤਰਬਾਜ਼ੀ ਮੁਕਾਬਲਿਆਂ ਉੱਤੇ ਰੋਕ

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਮੈਜਿਸਟਰੇਟ (ਅੰਮ੍ਰਿਤਸਰ) ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲੇ ਕਰਵਾਉਣ ਉੱਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 25 ਅਗਸਤ ਤਕ ਲਾਗੂ ਰਹਿਣਗੇ। ਜਾਰੀ ਕੀਤੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਹੈ ਕਿ ਡਾਇਰੈਕਟਰ (ਪਸ਼ੂ ਪਾਲਣ ਵਿਭਾਗ...
Advertisement

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਮੈਜਿਸਟਰੇਟ (ਅੰਮ੍ਰਿਤਸਰ) ਸਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਬੂਤਰਬਾਜ਼ੀ ਮੁਕਾਬਲੇ ਕਰਵਾਉਣ ਉੱਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ 25 ਅਗਸਤ ਤਕ ਲਾਗੂ ਰਹਿਣਗੇ। ਜਾਰੀ ਕੀਤੇ ਹੁਕਮਾਂ ਵਿੱਚ ਉਨ੍ਹਾਂ ਕਿਹਾ ਹੈ ਕਿ ਡਾਇਰੈਕਟਰ (ਪਸ਼ੂ ਪਾਲਣ ਵਿਭਾਗ ਪੰਜਾਬ) ਵੱਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਨੂੰ ਇਸ ਸਬੰਧੀ ਸ਼ਿਕਾਇਤਾਂ ਆ ਰਹੀਆਂ ਸਨ ਕਿ ਕਬੂਤਰਬਾਜ਼ੀ ਮੁਕਾਬਲਿਆਂ ਦੌਰਾਨ ਪੀਸੀਏ ਐਕਟ 1960 ਦੇ ਸੈਕਸ਼ਨ ਤਿੰਨ ਅਤੇ 11 ਦੀ ਘੋਰ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਵੀ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਤਰ੍ਹਾਂ ਦੇ ਮੁਕਾਬਲੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਿਲ ਹਨ। ਇਸ ਲਈ ਜ਼ਿਲ੍ਹੇ ਵਿੱਚ ਅਜਿਹੀਆਂ ਗਤੀਵਿਧੀਆਂ ਉੱਤੇ ਸੰਪੂਰਨ ਰੋਕ ਲਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਨਾਲ ਸਬੰਧਿਤ ਵਿਅਕਤੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। -ਪੱਤਰ ਪ੍ਰੇਰਕ

Advertisement
Advertisement