DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਸੰਤ ਰਾਗ ਕੀਰਤਨ ਦਰਬਾਰ ਕਰਵਾਇਆ

ਲਗਭਗ 300 ਵਿਦਿਆਰਥੀਆਂ ਨੇ ਤੰਤੀ ਸਾਜਾਂ ਨਾਲ ਕੀਰਤਨ ਕੀਤਾ

  • fb
  • twitter
  • whatsapp
  • whatsapp
Advertisement
ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਬਸੰਤ ਰਾਗ ਦਰਬਾਰ ਕਰਵਾਇਆ ਗਿਆ ਜਿੱਥੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸੰਗੀਤ ਵਿਭਾਗਾਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਬਸੰਤ ਰਾਗ ਦਾ ਗਾਇਨ ਸ਼ਰਧਾ ਨਾਲ ਕੀਤਾ ਗਿਆ।ਇਸ ਸਮਾਗਮ ਵਿੱਚ ਅੰਮ੍ਰਿਤਸਰ, ਤਰਨ ਤਾਰਨ ਅਤੇ ਅਜਨਾਲਾ ਜ਼ੋਨ ਅਧੀਨ ਆਉਣ ਵਾਲੇ ਦੀਵਾਨ ਸਕੂਲਾਂ ਵਿੱਚੋਂ ਲਗਭਗ 300 ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ ਟੀ ਰੋਡ ਵੱਲੋਂ ਸ਼ੁੱਧ ਬਸੰਤ ਰਾਗ ਨਾਲ ਕੀਤੀ ਗਈ। ਮਜੀਠਾ ਰੋਡ ਬਾਈਪਾਸ ਸਕੂਲ ਵੱਲੋਂ ਪੂਰਵੀ ਅੰਗ, ਬਸੰਤ ਐਵੀਨਿਊ ਸਕੂਲ ਬ੍ਰਾਂਚ ਵੱਲੋਂ ਮਾਰੂ ਅੰਗ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵੱਲੋਂ ਬਸੰਤ ਹਿੰਡੋਲ ਅਤੇ ਬਸੰਤ ਕੀ ਵਾਰ ਦੀਆਂ ਪੌੜੀਆਂ ਨਾਲ ਸੰਪੂਰਨਤਾ ਕੀਤੀ ਗਈ।

ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਸਮੇਤ ਹੋਰਨਾਂ ਅਹੁਦੇਦਾਰਾਂ ਅਤੇ ਮੈਂਬਰਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਉਨ੍ਹਾਂ ਅਜੋਕੇ ਸਮੇਂ ਵਿੱਚ ਨਵੀਂ ਪਨੀਰੀ ਨੂੰ ਗੁਰਮਤਿ ਸੰਗੀਤ ਕਲਾ ਅਤੇ ਨਿਰਧਾਰਿਤ ਰਾਗਾਂ ਵਿੱਚ ਗੁਰਬਾਨੀ ਗਾਇਨ ਨਾਲ ਜੋੜਨ ਅਤੇ ਪੁਰਾਤਨ ਤੰਤੀ ਸਾਜਾਂ ਨੂੰ ਮੁੜ ਸੁਰਜੀਤ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜੀ ਟੀ ਰੋਡ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿਭਾਗ ਦੇ ਬੱਚਿਆਂ ਵੱਲੋਂ ਵੀ ਬਸੰਤ ਰਾਗ ਗਾਇਨ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੀ ਸਮਾਪਤੀ ’ਤੇ ਅਰਦਾਸ ਕੀਤੀ ਗਈ, ਜਿਸ ਮਗਰੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਆਨਰੇਰੀ ਸਕੱਤਰ ਰਮਣੀਕ ਸਿੰਘ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਅਤੇ ਹਰਵਿੰਦਰ ਪਾਲ ਸਿੰਘ ਚੁੱਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਬੀਬੀ ਕਿਰਨਜੋਤ ਕੌਰ, ਤਰਲੋਚਨ ਸਿੰਘ, ਹਰਮਨਜੀਤ ਸਿੰਘ, ਗੁਰਭੇਜ ਸਿੰਘ ਅਤੇ ਦੀਵਾਨ ਮੈਂਬਰ ਏ ਪੀ ਐੱਸ ਮਾਨ, ਤੇਜਿੰਦਰ ਸਿੰਘ ਖਾਲਸਾ, ਡਿਪਟੀ ਡਾਇਰੈਕਟਰ ਐਜੂਕੇਸ਼ਨ ਉਰਮਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਦੀ ਕੋ-ਆਰਡੀਨੇਟਰ ਡਾ. ਜਸਵਿੰਦਰ ਕੌਰ ਮਾਹਲ, ਬੀਬੀ ਪ੍ਰਭਜੋਤ ਕੌਰ ਅਤੇ ਵੱਖ-ਵੱਖ ਸਕੂਲਾਂ ਤੋਂ ਗੁਰਮਤਿ ਸੰਗੀਤ ਦੇ ਅਧਿਆਪਕ ਹਾਜ਼ਰ ਸਨ।

Advertisement

Advertisement

Advertisement
×