DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ: ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਣਿਕ ਮਹਿਤਾ ਵੱਲੋਂ ਆਪਣੀ ਪ੍ਰੀ-ਵੈਡਿੰਗ ਸ਼ੂਟ ਵਾਸਤੇ ਪੰਜਾਬ ਪੁਲੀਸ ਮੁਲਾਜ਼ਮਾਂ ਦੀ ਸੇਵਾਵਾਂ ਦੀ ਦੁਰਵਰਤੋਂ ਕਰਨ ਲਈ...

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਣਿਕ ਮਹਿਤਾ ਵੱਲੋਂ ਆਪਣੀ ਪ੍ਰੀ-ਵੈਡਿੰਗ ਸ਼ੂਟ ਵਾਸਤੇ ਪੰਜਾਬ ਪੁਲੀਸ ਮੁਲਾਜ਼ਮਾਂ ਦੀ ਸੇਵਾਵਾਂ ਦੀ ਦੁਰਵਰਤੋਂ ਕਰਨ ਲਈ ਉਨ੍ਹਾਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਮੁਲਾਜ਼ਮ ਇਸ ਪ੍ਰੀ-ਵੈਡਿੰਗ ਸ਼ੂਟ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਵੀ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੀ ਜੀ ਪੀ ਗੌਰਵ ਯਾਦਵ ਦੱਸਣ ਕਿ ਪੁਲੀਸ ਮੁਲਾਜ਼ਮਾਂ ਨੂੰ ਅਜਿਹੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਆਗਿਆ ਕਿਵੇਂ ਅਤੇ ਕਿਉਂ ਦਿੱਤੀ ਗਈ ?

ਇੱਥੇ ਜਾਰੀ ਬਿਆਨ ਵਿੱਚ ਅਕਾਲੀ ਆਗੂ ਨੇ ਕਿਹਾ ਕਿ ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਹੈ ਕਿ ‘ਆਪ’ ਆਗੂ ਉਸ ਵੇਲੇ ਪੁਲੀਸ ਮੁਲਾਜ਼ਮਾਂ ਨੂੰ ਫਿਲਮੀ ਸ਼ੂਟ ਵਿੱਚ ‘ਵਾਧੂ’ ਵਜੋਂ ਵਰਤ ਰਹੇ ਹਨ ਜਦੋਂ ਦੇਸ਼ ਵਿਰੋਧੀ ਅਨਸਰ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ’ਤੇ ਸਾਡੇ ਪੁਲੀਸ ਮੁਲਾਜ਼ਮਾਂ ਨੂੰ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਨ੍ਹਾਂ ‘ਆਪ’ ਆਗੂਆਂ ਵਾਸਤੇ ਪ੍ਰੀ-ਵੈਡਿੰਗ ਸ਼ੂਟ ਕਾਨੂੰਨ ਵਿਵਸਥਾ ਕਾਇਮ ਰੱਖਣ ਨਾਲੋਂ ਜ਼ਿਆਦਾ ਜ਼ਰੂਰੀ ਹਨ।

Advertisement

Advertisement
Advertisement
×