ਬਟਾਲਾ: ਖ਼ੁਦਕੁਸ਼ੀ ਨੋਟ ਵਾਇਰਲ ਕਰਨ ਬਾਅਦ ਨੌਜਵਾਨ ਨੇ ਲਿਆ ਫਾਹਾ, ਭਰਾ ’ਤੇ ਤੰਗ ਕਰਨ ਦਾ ਦੋਸ਼

ਬਟਾਲਾ: ਖ਼ੁਦਕੁਸ਼ੀ ਨੋਟ ਵਾਇਰਲ ਕਰਨ ਬਾਅਦ ਨੌਜਵਾਨ ਨੇ ਲਿਆ ਫਾਹਾ, ਭਰਾ ’ਤੇ ਤੰਗ ਕਰਨ ਦਾ ਦੋਸ਼

ਹਰਜੀਤ ਸਿੰਘ ਪਰਮਾਰ

ਬਟਾਲਾ, 15 ਜਨਵਰੀ

ਇਸ ਸ਼ਹਿਰ ਦੇ ਵਸਨੀਕ ਨੇ ਅੱਜ ਤੜਕਸਾਰ ਆਪਣੀ ਫੈਕਟਰੀ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਖ਼ੁਦਕੁਸ਼ੀ ਨੋਟ ਲਿਖ ਕੇ ਖੁਦ ਹੀ ਵਟਸਐਪ ਗਰੁੱਪਾਂ ਵਿੱਚ ਵਾਇਰਲ ਕਰ ਦਿੱਤਾ, ਜਿਸ ਵਿੱਚ ਉਸ ਨੇ ਆਪਣੇ ਭਰਾ ਖ਼ਿਲਾਫ਼ ਉਸ ਨੂੰ ਤੰਗ ਕਰਨ ਦੇ ਦੋਸ਼ ਲਾਏ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (40) ਪੁੱਤਰ ਜਸਵਿੰਦਰ ਸਿੰਘ ਵਾਸੀ ਕ੍ਰਿਸ਼ਨਾ ਨਗਰ ਬਟਾਲਾ ਵਜੋਂ ਹੋਈ ਹੈ। ਥਾਣਾ ਸਿਟੀ ਦੇ ਮੁਖੀ ਵਿਕਰਾਂਤ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਖ਼ੁਦਕੁਸ਼ੀ ਨੋਟ ਸਾਹਮਣੇ ਆਇਆ ਹੈ ਅਤੇ ਪੁਲੀਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All