DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੈਟਰੀਆਂ ਚੋਰੀ ਕਰਨ ਵਾਲੇ ਕਾਬੂ

ਅੰਮ੍ਰਿਤਸਰ ਸ਼ਹਿਰ ਦੀ ਪੁਲੀਸ ਨੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਨਿਗਰਾਨੀ ਵਾਸਤੇ ਲਾਏ ਗਏ ਸੀ ਸੀ ਟੀ ਵੀ ਕੈਮਰਿਆਂ ਵਿੱਚ ਲਗਾਈਆਂ ਗਈਆਂ ਬੈਟਰੀਆਂ ਚੋਰੀ ਕਰਨ ਅਤੇ ਇਨ੍ਹਾਂ ਨੂੰ ਖਰੀਦਣ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲੀਸ ਅਨੁਸਾਰ ਕੇ ਈ...

  • fb
  • twitter
  • whatsapp
  • whatsapp
Advertisement
ਅੰਮ੍ਰਿਤਸਰ ਸ਼ਹਿਰ ਦੀ ਪੁਲੀਸ ਨੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਨਿਗਰਾਨੀ ਵਾਸਤੇ ਲਾਏ ਗਏ ਸੀ ਸੀ ਟੀ ਵੀ ਕੈਮਰਿਆਂ ਵਿੱਚ ਲਗਾਈਆਂ ਗਈਆਂ ਬੈਟਰੀਆਂ ਚੋਰੀ ਕਰਨ ਅਤੇ ਇਨ੍ਹਾਂ ਨੂੰ ਖਰੀਦਣ ਦੇ ਦੋਸ਼ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲੀਸ ਅਨੁਸਾਰ ਕੇ ਈ ਸੀ ਇੰਟਰਨੈਸ਼ਨਲ ਲਿਮਟਿਡ, ਮੁੰਬਈ ਦੀ ਸ਼ਿਕਾਇਤ ’ਤੇ ਪੁਲੀਸ ਸਟੇਸ਼ਨ ਛਾਉਣੀ ਵਿੱਚ ਕੇਸ ਦਰਜ ਕੀਤਾ ਗਿਆ ਸੀ।

7 ਅਤੇ 8 ਜਨਵਰੀ ਦੀ ਰਾਤ ਨੂੰ ਕੀਤੇ ਗਏ ਨਿਰੀਖਣ ਦੌਰਾਨ ਐਕਸਾਈਡ 12 ਵੋਲਟ ਐੱਸ ਐੱਮ ਐੱਫ ਬੈਟਰੀਆਂ, ਨਿਗਰਾਨੀ ਖੰਭੇ 149 ਅਤੇ 150 ਤੋਂ ਗਾਇਬ ਪਾਈਆਂ ਗਈਆਂ। ਇਸ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਮਿੱਠੂ, ਕਸ਼ਮੀਰ ਸਿੰਘ ਉਰਫ਼ ਜਾਜੂ, ਅਮਰੀਕ ਸਿੰਘ ਅਤੇ ਚੰਦਰ ਪ੍ਰਕਾਸ਼ ਉਰਫ਼ ਮੋਨੂੰ ਵਜੋਂ ਹੋਈ ਹੈ

Advertisement

ਪੁਲੀਸ ਨੇ ਅਪਰਾਧ ਵਿੱਚ ਕਥਿਤ ਤੌਰ ’ਤੇ ਵਰਤੀ ਗਈ ਕਾਰ ਨੂੰ ਜ਼ਬਤ ਕਰਨ ਤੋਂ ਇਲਾਵਾ 17 ਐਕਸਾਈਡ ਬੈਟਰੀਆਂ ਬਰਾਮਦ ਕੀਤੀਆਂ।

Advertisement

ਪੁੱਛ ਪੜਤਾਲ ਦੌਰਾਨ ਸਤਨਾਮ ਸਿੰਘ ਅਤੇ ਕਸ਼ਮੀਰ ਸਿੰਘ ਨੇ ਬੈਟਰੀਆਂ ਚੋਰੀ ਕਰਨ ਦੀ ਗੱਲ ਕਬੂਲ ਕੀਤੀ ਅਤੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਚੋਰੀ ਕੀਤੀਆਂ ਬੈਟਰੀਆ ਅਮਰੀਕ ਸਿੰਘ ਅਤੇ ਚੰਦਰ ਪ੍ਰਕਾਸ਼ ਨੂੰ ਵੇਚੀਆਂ ਸਨ। ਇਸ ਖੁਲਾਸੇ ’ਤੇ ਕਾਰਵਾਈ ਕਰਦਿਆਂ, ਪੁਲੀਸ ਨੇ ਬਾਕੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਅਮਰੀਕ ਸਿੰਘ ਤੋਂ 10 ਬੈਟਰੀਆਂ ਅਤੇ ਚੰਦਰ ਪ੍ਰਕਾਸ਼ ਤੋਂ ਸੱਤ ਬੈਟਰੀਆਂ ਬਰਾਮਦ ਕੀਤੀਆਂ।

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਬਰਾਮਦ ਕੀਤੀਆਂ ਗਈਆਂ ਸਾਰੀਆਂ ਬੈਟਰੀਆਂ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਲਗਾਏ ਗਏ ਨਿਗਰਾਨੀ ਕੈਮਰਿਆਂ ਦੀਆਂ ਸਨ। ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ’ਤੇ ਲਿਆਂਦਾ ਗਿਆ ਹੈ। ਅਜਿਹੀਆਂ ਚੋਰੀਆਂ ਵਿੱਚ ਸ਼ਾਮਲ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਜਾਰੀ ਹੈ।

Advertisement
×