ਪੱਤਰ ਪ੍ਰੇਰਕ
ਪਠਾਨਕੋਟ, 15 ਮਾਰਚ
ਪਾਵਰਕੌਮ ਜੁਆਇੰਟ ਫੋਰਮ ਪੰਜਾਬ ਦੇ ਫ਼ੈਸਲੇ ਅਨੁਸਾਰ ਅੱਜ ਯੂਬੀਡੀਸੀ ਮਲਿਕਪੁਰ ਦੇ ਮੈਂਬਰਾਂ ਨੇ ਪ੍ਰਧਾਨ ਬਲਕਾਰ ਸਿੰਘ ਦੀ ਅਗਵਾਈ ਵਿੱਚ ਸਬ-ਡਿਵੀਜ਼ਨ ਪਾਵਰ ਹਾਊਸ ਨੰਬਰ-3 ਅਤੇ ਬੀਬੀਐੱਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਨੂੰ ਖਤਮ ਕਰਨ ਦੇ ਫ਼ੈਸਲੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੈਲੀ ਕੀਤੀ। ਮੁੱਖ ਬੁਲਾਰੇ ਬਲਕਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਫ਼ੈਸਲਾ ਲਿਆ ਹੈ, ਇਹ ਪੰਜਾਬ ਦੇ ਮੁਲਾਜ਼ਮਾਂ ਵਿਰੁੱਧ ਹੈ।