ਪੱਤਰ ਪ੍ਰੇਰਕ
ਦੀਨਾਨਗਰ, 20 ਜੂਨ
ਸਤਿਗੁਰੂ ਕਬੀਰ ਸੇਵਕ ਸਭਾ ਮਗਰਾਲਾ ਵੱਲੋਂ ਸਤਿਗੁਰੂ ਕਬੀਰ ਦਾ 624ਵਾਂ ਪ੍ਰਕਾਸ਼ ਉਤਸਵ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕਾ ਅਰੁਨਾ ਚੌਧਰੀ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨਾਂ ਵਜੋਂ ਮਹੰਤ ਜਗਦੀਸ਼ ਦਾਸ ਜਲੰਧਰ ਅਤੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜੇਪੀ ਭਗਤ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਆਰੰਭ ’ਚ ਸੰਗਤਾਂ ਵੱਲੋਂ ਕਬੀਰ ਸਾਹਿਬ ਦੀ ਬਾਣੀ ਵਿੱਚੋਂ ਸ਼ਬਦ ਗਾਏ ਗਏ ਜਦਕਿ ਜਲੰਧਰ ਤੋਂ ਆਏ ਅਨਹਦ ਬਾਣੀ ਕੀਰਤਨ ਜਥੇ ਦੁਆਰਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵਿਧਾਇਕਾ ਅਰੁਨਾ ਚੌਧਰੀ ਨੇ ਕਿਹਾ ਕਿ ਸਤਿਗੁਰੂ ਕਬੀਰ ਜੀ ਦੀ ਬਾਣੀ ਸਾਨੂੰ ਹੱਕ ਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੀ ਹੈ। ਇਸ ਦੌਰਾਨ ਗੁਰੂ ਸਾਹਿਬ ਦੀ ਪਾਲਕੀ ਸਜਾ ਕੇ ਸ਼ਹਿਰ ਅੰਦਰ ਨਗਰ ਕੀਰਤਨ ਸਜਾਇਆ ਗਿਆ।