DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bharatiya Kisan Union Doaba: ਮੁੱਖ ਮੰਤਰੀ ਦੇ ਵਿਰੋਧ ਦਾ ਪ੍ਰੋਗਰਾਮ ਮੁਲਤਵੀ

ਕਿਸਾਨਾਂ ਵੱਲੋਂ ਖੇਤੀ ਮੰਤਰੀ ਨਾਲ ਮੁਲਾਕਾਤ ਨਾ ਹੋਣ ’ਤੇ 20 ਅਗਸਤ ਨੂੰ ਸ਼ੂਗਰ ਮਿੱਲ ਪੁਲ ’ਤੇ ਹਾਈਵੇਅ ਜਾਮ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਆਗੂ।
Advertisement

ਦਾਣਾ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ( ਦੋਆਬਾ) ਦੀ ਮੀਟਿੰਗ ਹੋਈ। ਇਸ ਦੌਰਾਨ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 13 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫਗਵਾੜਾ ਫੇਰੀ ਦੌਰਾਨ ਕਾਲੇ ਝੰਡੇ ਦਿਖਾ ਕੇ ਵਿਰੋਧ ਨਹੀਂ ਕੀਤਾ ਜਾਵੇਗਾ। ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਫਗਵਾੜਾ ਦੇ ਇੰਚਾਰਜ ਡਾ. ਰਾਜ ਕੁਮਾਰ ਚੱਬੇਵਾਲ ਸਣੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਗਸਤ ਨੂੰ ਕਿਸਾਨੀ ਮੁੱਦਿਆਂ ਸਬੰਧੀ ਪੰਜਾਬ ਦੇ ਖੇਤੀ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਇਨ੍ਹਾਂ ਦਿਨਾਂ ਦੌਰਾਨ ਧਾਰਮਿਕ ਪ੍ਰੋਗਰਾਮ ਹੋਣ ਦੇ ਮੱਦੇਨਜ਼ਰ ਵੀ 13 ਅਗਸਤ ਨੂੰ ਮੁੱਖ ਮੰਤਰੀ ਦਾ ਵਿਰੋਧ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇ 17 ਅਗਸਤ ਨੂੰ ਖੇਤੀ ਮੰਤਰੀ ਨਾਲ ਕਿਸਾਨਾਂ ਦੀ ਬੈਠਕ ਨਹੀਂ ਕਰਵਾਈ ਜਾਂਦੀ ਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਭਰੋਸਾ ਨਹੀਂ ਮਿਲਦਾ ਤਾਂ ਕਿਸਾਨ ਜਥੇਬੰਦੀਆਂ ਵੱਲੋਂ 20 ਅਗਸਤ ਨੂੰ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਫਗਵਾੜਾ ਦੇ ਜੀ ਟੀ ਰੋਡ ਸਥਿਤ ਸ਼ੂਗਰ ਮਿੱਲ ਪੁਲ ’ਤੇ ਹਾਈਵੇਅ ਜਾਮ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਮੂਸਾਪੁਰ, ਗੁਰਪਾਲ ਸਿੰਘ ਪਾਲਾ ਮੌਲੀ, ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ, ਦਲਬੀਰ ਸਿੰਘ ਖੁਰਮਪੁਰ, ਸ਼ਰਨਜੀਤ ਸਿੰਘ ਅਠੌਲੀ, ਬਲਜੀਤ ਸਿੰਘ ਹਰਦਾਸਪੁਰ, ਮੇਜਰ ਸਿੰਘ, ਬਲਜਿੰਦਰ ਸਿੰਘ ਚੱਕ ਮੰਡੇਰ, ਮਨਜੀਤ ਸਿੰਘ ਲੱਲੀ, ਦਵਿੰਦਰ ਸਿੰਘ ਸੰਧਵਾ ਹਾਜਰ ਸਨ।

Advertisement

Advertisement
Advertisement
×