ਪੱਤਰ ਪ੍ਰੇਰਕ
ਪੱਟੀ, 5 ਅਪ੍ਰੈਲ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਡਿੱਪੂ ਪੱਟੀ ਦੀਆਂ 18 ਨਵੀਆਂ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਇੱਥੇ ਬੱਸ ਅੱਡੇ ਅੰਦਰੋਂ ਵੱਖ ਵੱਖ ਰੂਟਾਂ ਲਈ ਰਵਾਨਾ ਕੀਤਾ। ਇਨ੍ਹਾਂ ਨਵੀਆਂ ਬੱਸਾਂ ਵਿੱਚ ਪੱਟੀ ਡਿਪੂ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਪੰਜ ਰੂਟ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਸੂਬਾ ਸਰਕਾਰ ਵੱਲੋਂ ਦਸ ਨਵੀਆਂ ਬੱਸਾਂ ਪੱਟੀ ਡਿੱਪੂ ਨੂੰ ਦਿੱਤੀਆਂ ਗਈਆਂ ਹਨ। ਇਸ ਮੌਕੇ ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਅੰਦਰ ਮਾਫ਼ੀਆ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਟਰਾਂਸਪੋਰਟ ਡਾਇਰੈਕਟਰ ਅਮਨਦੀਪ ਕੌਰ ਆਦਿ ਹਾਜ਼ਰ ਸਨ।