ਪੱਤਰ ਪ੍ਰੇਰਕ
ਤਰਨ ਤਾਰਨ, 5 ਜੂਨ
ਇੱਥੇ ਅੱਜ ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਦੀ ਸਥਾਨਕ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਕੀਤੀ ਗਈ। ਇਸ ਚੋਣ ਵਿੱਚ ਭੁਪਿੰਦਰ ਸਿੰਘ ਮਰਹਾਨਾ ਨੂੰ ਪ੍ਰਧਾਨ ਅਤੇ ਅਵਤਾਰ ਸਿੰਘ ਨਾਰਲੀ ਨੂੰ ਮੁੱਖ ਸਲਾਹਕਾਰ ਚੁਣਿਆ ਗਿਆ। ਇਸ ਸਬੰਧੀ ਕੀਤੇ ਗਏ ਚੋਣ ਇਜਲਾਸ ਵਿੱਚ ਜ਼ਿਲ੍ਹਾ ਭਰ ਤੋਂ ਸੀਨੀਅਰ ਫਾਰਮੇਸੀ ਅਫਸਰਾਂ, ਫਾਰਮੇਸੀ ਅਫਸਰਾਂ ਅਤੇ ਰੂਰਲ ਫਾਰਮੇਸੀ ਅਫਸਰਾਂ ਨੇ ਹਿੱਸਾ ਲਿਆ। ਜਥੇਬੰਦੀ ਦੇ ਸੂਬਾ ਆਗੂ ਅਸ਼ੋਕ ਸ਼ਰਮਾ ਅਤੇ ਸ਼ਰਨਜੀਤ ਬਾਵਾ ਦੀ ਨਿਗਰਾਨੀ ਹੇਠ ਕੀਤੇ ਇਜਲਾਸ ਵਿੱਚ ਜਥੇਬੰਦੀ ਦੇ ਹੋਰਨਾਂ ਅਹੁਦਿਆਂ ਲਈ ਨਵਕਿਰਨ ਸਿੰਘ ਸੰਧੂ ਨੂੰ ਜਨਰਲ ਸਕੱਤਰ, ਮਨਜੀਤ ਰਾਏ ਨੂੰ ਸੀਨੀਅਰ ਮੀਤ ਪ੍ਰਧਾਨ, ਡਾ. ਪ੍ਰਭਜੋਤ ਕੌਰ ਨੂੰ ਮੀਤ ਪ੍ਰਧਾਨ, ਨਵਦੀਪ ਸਿੰਘ ਕਸੇਲ ਨੂੰ ਸੰਯੁਕਤ ਸਕੱਤਰ, ਸੁਖਵੰਤ ਸਿੰਘ ਨੂੰ ਵਿੱਤ ਸਕੱਤਰ, ਟਵਿੰਕਲ ਸਿੰਘ ਨੂੰ ਜਥੇਬੰਧਕ ਸਕੱਤਰ, ਵਰਿੰਦਰਪਾਲ ਸਿੰਘ ਨੂੰ ਪ੍ਰੈੱਸ ਸਕੱਤਰ, ਰਣਜੀਤ ਸਿੰਘ ਬਾਠ ਨੂੰ ਪ੍ਰਾਪੇਗੰਡਾ ਸਕੱਤਰ ਚੁਣਿਆ ਗਿਆ।ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਵਿਜੇ ਪੱਟੀ, ਕੰਵਲਜੀਤ ਸਿੰਘ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ। ਚੁਣੇ ਗਏ ਅਹੁਦੇਦਾਰਾਂ ਨੇ ਜਥੇਬੰਦੀ ਦੀਆਂ ਗਤੀਵਿਧਿਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਐਲਾਨ ਕੀਤਾ।