DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਿਕਰਮ ਮਜੀਠੀਆ ਨੇ ‘ਆਪ’ ’ਤੇ ਨਿਸ਼ਾਨਾ ਸੇਧਿਆ

ਵਿਧਾਨ ਸਭਾ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਸੈਸਰਾ ਕਲਾਂ ਵਿਖੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਤੇ ਮੁੱਖ ਮੰਤਰੀ...

  • fb
  • twitter
  • whatsapp
  • whatsapp
featured-img featured-img
ਸੈਸਰਾ ਕਲਾਂ ਵਿਖੇ ਵੱਖ ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸੈਂਕੜੇ ਵਰਕਰਾਂ ਨੂੰ ਬਿਕਰਮ ਮਜੀਠੀਆ, ਜੋਧ ਸਿੰਘ ਸਮਰਾ ਤੇ ਹੋਰ ਸਨਮਾਨਤ ਕਰਦੇ ਹੋਏ। ਫੋਟੋ:ਮਿੰਟੂ
Advertisement

ਵਿਧਾਨ ਸਭਾ ਹਲਕਾ ਅਜਨਾਲਾ ਦੇ ਅਧੀਨ ਆਉਂਦੇ ਪਿੰਡ ਸੈਸਰਾ ਕਲਾਂ ਵਿਖੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸੇਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ, ਕਤਲੋਗਾਰਤ, ਲੁਟਾਂ-ਖੋਹਾਂ ਅਤੇ ਫਿਰੌਤੀ ਦੀਆਂ ਵਾਰਦਾਤਾਂ ਨਾਲ ਅੱਜ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਨਾਲ ਭੈਭੀਤ ਹਨ ਤੇ ਇਸ ਨਿਕੰਮੀ ਸਰਕਾਰ ਨੂੰ ਚੱਲਦਾ ਕਰਨ ਲਈ ਉਹ ਬੜੀ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਸੱਤਾਧਿਰ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਸੈਂਕੜੇ ਵਰਕਰ ਨੇ ਸ਼੍ੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋਧ ਸਿੰਘ ਸਮਰਾ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਵੱਲੋਂ ਪੂਰਾ ਮਾਣ ਸਨਮਾਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਜਿਹੜੇ ਲੋਕ ਅਜਨਾਲਾ ਹਲਕੇ ਵਿੱਚ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਨੂੰ ਉਹ ਦੱਸ ਦੇਣਾ ਚਾਹੁੰਦੇ ਹਨ ਕਿ ਉਹ ਮਜੀਠਾ ਤੇ ਜੋਧ ਸਿੰਘ ਸਮਰਾ ਅਜਨਾਲਾ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ ਜਿਸ ਸਬੰਧੀ 24 ਤਰੀਕ ਨੂੰ ਹੋਣ ਵਾਲੀ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਦਾ ਖੁਦ ਐਲਾਨ ਕਰਕੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਰਕਰ ਹਾਜ਼ਰ ਸਨ।

Advertisement
Advertisement
×