ਪੱਤਰ ਪ੍ਰੇਰਕ
ਪਠਾਨਕੋਟ, 2 ਜੁਲਾਈ
ਭਾਰਤੀ ਜਨਤਾ ਪਾਰਟੀ ਨੇ ਸਾਲ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੀਆਂ ਸਰਗਰਮੀਆਂ ਆਰੰਭ ਦਿੱਤੀਆਂ ਹਨ। ਪਿਛਲੇ ਹਫ਼ਤੇ ਹੋਈ ਪੰਜਾਬ ਵਿੱਚ ਵਰਚੂਅਲ ਰੈਲੀ ਅਤੇ ਨਿੱਤ ਰੋਜ਼ ਜ਼ਿਲ੍ਹਾ ਪਠਾਨਕੋਟ ਅੰਦਰ ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਇਸੇ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ। ਪਠਾਨਕੋਟ ਵਿਖੇ ਵੀ ਭਾਜਪਾ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੱਤਰਕਾਰਾਂ ਦਰਮਿਆਨ ਆਰਡੀਨੈਂਸਾਂ ਦੇ ਹੱਕ ਵਿੱਚ ਦਲੀਲਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਵਿਧਾਇਕ ਦਿਨੇਸ਼ ਸਿੰਘ ਬੱਬੂ, ਸਾਬਕਾ ਵਿਧਾਇਕ ਸੀਮਾ ਕੁਮਾਰੀ, ਅਨਿਲ ਵਾਸੂਦੇਵਾ, ਪ੍ਰਦੀਪ ਰੈਣਾ ਆਦਿ ਹਾਜ਼ਰ ਸਨ।