ਭਾਜਪਾ ਨੇ ਬਜਟ ਦੇਸ਼ ਨੂੰ ਅੱਗੇ ਲਿਜਾਣ ਵਾਲਾ ਦੱਸਿਆ
ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਪੂਰਬੀ ਮੰਡਲ ਦੇ ਪ੍ਰਧਾਨ ਪ੍ਰੇਮ ਬਜਾਜ ਨੇ ਕੇਂਦਰੀ ਮੰਤਰੀ ਵੱਲੋਂ ਸੰਸਦ ਵਿਚ ਪੇਸ਼ ਕੀਤੇ ਬਜਟ ਨੂੰ ਦੇਸ਼ ਨੂੰ ਅੱਗੇ ਲਿਜਾਉਣ ਵਾਲਾ ਇਤਿਹਾਸਕ ਤੇ ਦੂਰਦਰਸ਼ੀ ਕਰਾਰ ਦਿੱਤਾ ਹੈ।...
ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਅਤੇ ਪੂਰਬੀ ਮੰਡਲ ਦੇ ਪ੍ਰਧਾਨ ਪ੍ਰੇਮ ਬਜਾਜ ਨੇ ਕੇਂਦਰੀ ਮੰਤਰੀ ਵੱਲੋਂ ਸੰਸਦ ਵਿਚ ਪੇਸ਼ ਕੀਤੇ ਬਜਟ ਨੂੰ ਦੇਸ਼ ਨੂੰ ਅੱਗੇ ਲਿਜਾਉਣ ਵਾਲਾ ਇਤਿਹਾਸਕ ਤੇ ਦੂਰਦਰਸ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਇਹ ਬਜਟ ਗਰੀਬ, ਕਿਸਾਨ, ਨੌਜਵਾਨ, ਔਰਤਾਂ ਅਤੇ ਮੱਧ ਵਰਗ ਦੇ ਹਿੱਤਾਂ ਨੂੰ ਪੂਰਾ ਕਰਦਾ ਹੈ। ਨਿਪੁੰਨ ਸ਼ਰਮਾ ਨੇ ਕਿਹਾ ਕਿ ਇਸ ਬਜਟ ਵਿਚ ਬੁਨਿਆਦੀ ਢਾਂਚੇ ਲਈ ਲਗਪਗ 11 ਲੱਖ ਕਰੋੜ ਰੁਪਏ ਦਾ ਪ੍ਰਬੰਧ ਕਰਕੇ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਰੁਜ਼ਗਾਰ ਸਿਰਜਣ ਅਤੇ ਆਰਥਿਕ ਵਿਕਾਸ ਇਸ ਦੀ ਪਹਿਲ ਹੈ। ਪੇਂਡੂ ਵਿਕਾਸ ਲਈ ਵੀ ਹਜ਼ਾਰਾਂ ਕਰੋੜ ਰੁਪਏ ਦਾ ਪ੍ਰਬੰਧ ਕਰਕੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਪਿੰਡਾਂ ਨੂੰ ਮਜ਼ਬੂਤ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਨਵੀਂ ਮਜ਼ਬੂਤੀ ਮਿਲੇਗੀ।
ਕੇਂਦਰੀ ਬਜਟ ਵਿਕਸਤ ਭਾਰਤ ਵੱਲ ਇੱਕ ਕਦਮ: ਸੰਧੂ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕੇਂਦਰੀ ਬਜਟ ਦੀ ਸ਼ਲਾਘਾ ਕਰਦੇ ਹੋਏ, ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਬਜਟ ਇੱਕ ਇਤਿਹਾਸਕ ਬਜਟ ਹੈ, ਜੋ ਮਾਲੀਆ ਵਧਾ ਕੇ ਅਤੇ ਘਾਟੇ ਨੂੰ ਘਟਾ ਕੇ ਦੇਸ਼ ਦੇ ਵਿਕਾਸ ਨੂੰ ਹੋਰ ਤੇਜ਼ ਕਰੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸੜਕਾਂ, ਰੇਲਵੇ ਅਤੇ ਲੋਕ ਭਲਾਈ ਯੋਜਨਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ, ਜਿਸ ਨਾਲ ਨਵੀਆਂ ਨੌਕਰੀਆਂ ਪੈਦਾ ਹੋਣਗੀਆਂ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲੇਗੀ। ਸ੍ਰੀ ਸੰਧੂ ਨੇ ਕਿਹਾ ਕਿ ਬਜਟ ਵਿੱਚ ਸਰਹੱਦੀ ਰਾਜਾਂ ਦੇ ਕਿਸਾਨਾਂ ਦੀ ਆਮਦਨ ਵਧਾਉਣ ’ਤੇ ਜ਼ੋਰ ਦਿੱਤਾ ਗਿਆ ਹੈ, ਜਿਸ ਵਿੱਚ ਛੋਟੇ ਕਿਸਾਨਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਆਮਦਨ ਕਰ ਨਿਯਮਾਂ ਨੂੰ ਸਰਲ ਬਣਾਉਣ ਅਤੇ ਡਿਜੀਟਲ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਨ ਨਾਲ ਮੱਧ ਵਰਗ ਨੂੰ ਰਾਹਤ ਮਿਲੇਗੀ। ਗਰੀਬਾਂ ਅਤੇ ਕਮਜ਼ੋਰ ਲੋਕਾਂ ਦੇ ਵਿਕਾਸ ਲਈ ਯੋਜਨਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਰੇਲਵੇ ਦੁਆਰਾ ਸੱਤ ਹਾਈ-ਸਪੀਡ ਕੋਰੀਡੋਰ ਵੀ ਬਣਾਏ ਜਾਣਗੇ।

