ਸਿਆਸੀ ਜ਼ਮੀਨ ਤਲਾਸ਼ ਰਹੀ ਭਾਜਪਾ: ਕੁਲਦੀਪ ਧਾਲੀਵਾਲ
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ |ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਬੰਦੇ ਸੱਤਾ ਦੇ ਭੁੱਖੇ ਹਨ, ਉਹ ਲੰਮੀ ਰੇਸ ਦੇ ਘੋੜੇ ਨਹੀਂ ਸਨ ਅਤੇ ਪੰਜਾਬ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵਿਰੋਧੀ ਧਿਰਾਂ, ਖਾਸਕਰ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ |ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਬੰਦੇ ਸੱਤਾ ਦੇ ਭੁੱਖੇ ਹਨ, ਉਹ ਲੰਮੀ ਰੇਸ ਦੇ ਘੋੜੇ ਨਹੀਂ ਸਨ ਅਤੇ ਪੰਜਾਬ ਦੇ ਹਿੱਤਾਂ ਲਈ ਲੜਾਈ ਲੜਨ ਦੀ ਬਜਾਏ ਭੱਜ ਰਹੇ ਹਨ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਧਾਲੀਵਾਲ ਨੇ ਆਗੂਆਂ ਦੇ ਪਾਰਟੀ ਛੱਡਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਿਨ੍ਹਾਂ ਵਿਧਾਇਕਾਂ ’ਤੇ ਗੰਭੀਰ ਦੋਸ਼ ਲੱਗੇ, ਪੁਲੀਸ ’ਤੇ ਫਾਇਰਿੰਗ ਵਰਗੇ ਪਰਚੇ ਦਰਜ ਹੋਏ ਜਾਂ ਜਿਨ੍ਹਾਂ ਨੇ ਅਨੁਸ਼ਾਸਨ ਤੋੜਿਆ, ਉਨ੍ਹਾਂ ਨੂੰ ਪਾਰਟੀ ਨੇ ਪਹਿਲਾਂ ਹੀ ਸਸਪੈਂਡ ਕਰ ਕੇ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ। ਹਾਲ ਹੀ ਵਿੱਚ ਜਾਰੀ ਕੀਤੀ 40 ਉਮੀਦਵਾਰਾਂ ਦੀ ਲਿਸਟ ਤੋਂ ਬਾਅਦ ਵਿਰੋਧੀ ਧਿਰਾਂ ਵਿੱਚ ਬੁਖਲਾਹਟ ਸਾਫ਼ ਦਿਖਾਈ ਦੇ ਰਹੀ ਹੈ। ਜਿਹੜੇ ਬੰਦੇ ਸੱਤਾ ਦੇ ਭੁੱਖੇ ਹਨ, ਉਹ ਲੰਮੀ ਰੇਸ ਦੇ ਘੋੜੇ ਨਹੀਂ ਸਨ ਅਤੇ ਪੰਜਾਬ ਦੇ ਹਿੱਤਾਂ ਲਈ ਲੜਾਈ ਲੜਨ ਦੀ ਬਜਾਏ ਭੱਜ ਰਹੇ ਹਨ।
ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਅੱਜ ਭਾਜਪਾ ਦਾ ਪੰਜਾਬ ਵਿੱਚ ਆਪਣਾ ਕੋਈ ਆਧਾਰ ਨਹੀਂ ਹੈ। ਭਾਜਪਾ ਦੂਜੀਆਂ ਪਾਰਟੀਆਂ ਦਾ ਰੱਦ ਕੀਤਾ ਮਾਲ ਇਕੱਠਾ ਕਰਕੇ ਆਪਣੀ ਹੋਂਦ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਇੱਥੋਂ ਤੱਕ ਕਿ ਭਾਜਪਾ ਕੋਲ ਪੰਜਾਬ ਵਿੱਚ ਆਪਣਾ ਪ੍ਰਧਾਨ ਜਾਂ ਅਹੁਦੇਦਾਰ ਬਣਾਉਣ ਲਈ ਵੀ ਕੋਈ ਆਪਣਾ ਆਗੂ ਨਹੀਂ ਹੈ, ਸਭ ਬਾਹਰੋਂ ਫੜ ਕੇ ਲਿਆਂਦੇ ਗਏ ਹਨ।
ਉਨ੍ਹਾਂ ਕਿਹਾ ਕਿ ਬਗਾਨੇ ਮਾਲ ਨਾਲ ਕਦੇ ਸਿਆਸੀ ਜੰਗ ਨਹੀਂ ਜਿੱਤੀ ਜਾਂਦੀ। ਇਸੇ ਨੀਤੀ ਕਰਕੇ ਹੀ ਭਾਜਪਾ ਦੀ ਨਸ਼ਾ ਵਿਰੋਧੀ ਮੁਹਿੰਮ ਠੁੱਸ ਹੋਈ ਅਤੇ ਅਮਿਤ ਸ਼ਾਹ ਦੀ ਜਲੰਧਰ ਰੈਲੀ ਸੁਪਰ ਫਲਾਪ ਸਾਬਤ ਹੋਈ, ਕਿਉਂਕਿ ਪੰਜਾਬ ਦੇ ਲੋਕ ਇਨ੍ਹਾਂ ਦੀ ਅਸਲ ਸੱਚਾਈ ਜਾਣ ਚੁੱਕੇ ਹਨ। ਆਮ ਆਦਮੀ ਪਾਰਟੀ 2027 ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭਾਰੀ ਬਹੁਮਤ ਨਾਲ ਦੁਬਾਰਾ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਵਿੱਚੋਂ ਭ੍ਰਿਸ਼ਟਾਚਾਰ ਦਾ ਗੰਦ ਸਾਫ਼ ਕਰਨ ਲਈ ਬਣੀ ਸੀ। ਪਾਰਟੀ ਨੇ ਪਹਿਲੇ ਦਿਨ ਤੋਂ ਹੀ ਸਾਫ਼ ਕਰ ਦਿੱਤਾ ਸੀ ਕਿ ਇੱਥੇ ਕੁਰਸੀ ਜਾਂ ਸੱਤਾ ਦੇ ਭੁੱਖਿਆਂ ਲਈ ਕੋਈ ਥਾਂ ਨਹੀਂ ਹੈ। ‘ਆਪ’ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ’ਤੇ ਦੋਸ਼ ਲੱਗਣ ’ਤੇ ਬਿਨਾਂ ਝਿਜਕ ਸਖ਼ਤ ਕਾਰਵਾਈ ਕੀਤੀ ਅਤੇ ਜੇਲ੍ਹ ਭੇਜਿਆ।

