ਭਾਜਪਾ ਦੇਸ਼ ਭਗਤੀ ਦੀ ਭਾਵਨਾ ਕਾਂਗਰਸ ਕੋਲੋਂ ਸਿੱਖੇ: ਰਾਜਾ ਵੜਿੰਗ : The Tribune India

ਭਾਜਪਾ ਦੇਸ਼ ਭਗਤੀ ਦੀ ਭਾਵਨਾ ਕਾਂਗਰਸ ਕੋਲੋਂ ਸਿੱਖੇ: ਰਾਜਾ ਵੜਿੰਗ

ਭਾਜਪਾ ਦੇਸ਼ ਭਗਤੀ ਦੀ ਭਾਵਨਾ ਕਾਂਗਰਸ ਕੋਲੋਂ ਸਿੱਖੇ: ਰਾਜਾ ਵੜਿੰਗ

ਖੇਮਕਰਨ ਵਿੱਚ ਮੰਗਲਵਾਰ ਨੂੰ ਤਿਰੰਗਾ ਯਾਤਰਾ ਵਿੱਚ ਸ਼ਾਮਲ ਕਾਂਗਰਸ ਪਾਰਟੀ ਦੇ ਕਾਰਕੁਨ।

ਪੱਤਰ ਪ੍ਰੇਰਕ

ਤਰਨ ਤਾਰਨ/ਭਿੱਖੀਵਿੰਡ, 9 ਅਗਸਤ

ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਹਲਕਾ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ ਗਈ। ਤਿਰੰਗਾ ਯਾਤਰਾ ਇਤਿਹਾਸਕ ਨਗਰੀ ਪਹੂਵਿੰਡ ਤੋਂ ਸ਼ੁਰੂ ਹੋ ਕੇ ਸੁਰਸਿੰਘ ਤੱਕ ਪੁੱਜੀ। ਸੂਬਾ ਪ੍ਰਧਾਨ ਨੇ ਪਾਰਟੀ ਵਰਕਰਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਲਈ ਜਾਨਾਂ ਤਕ ਕੁਰਬਾਨ ਕਰਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਮਾਗਮ ਕੀਤਾ ਗਿਆ ਜਿਸ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਹ ਪੰਜ ਰੋਜ਼ਾ ਯਾਤਰਾ 14 ਅਗਸਤ ਤੱਕ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਜਾਵੇਗੀ ਤੇ 2000 ਕਿਲੋਮੀਟਰ ਤੱਕ ਦਾ ਰਸਤਾ ਤੈਅ ਕਰਕੇ ਵਰਕਰਾਂ ਨੂੰ ਪਾਰਟੀ ਵਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਕੀਤੀਆਂ ਕੁਰਬਾਨੀਆਂ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਭਾਜਪਾ ਵਲੋਂ ਦੇਸ਼ ਅੰਦਰ ਫੈਲਾਈ ਜਾ ਰਹੀ ਫਿਰਕਾਪ੍ਰਸਤੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਨੂੰ ਦੇਸ਼ ਭਗਤੀ ਦੀ ਭਾਵਨਾ ਕਾਂਗਰਸ ਪਾਰਟੀ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੀਤੀਆਂ ਕੁਰਬਾਨੀਆਂ ਤੋਂ ਸਿੱਖਣੀ ਚਾਹੀਦੀ ਹੈ| ਉਨ੍ਹਾਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੀ ਸ਼ਹਿ ’ਤੇ ਕਾਂਗਰਸ ਪਾਰਟੀ ਦੇ ਵਰਕਰਾਂ ਖਿਲਾਫ਼ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਵੀ ਬਾਜ਼ ਆਉਣ ਦੀ ਨਸੀਹਤ ਦਿੱਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All