DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP Protest: ਭਾਜਪਾ ਨੇ ਡਾ. ਗੁਰਪ੍ਰੀਤ ਕੌਰ ’ਤੇ ਲੱਗੇ ਦੋਸ਼ਾਂ ਦੀ ਜਾਂਚ ਮੰਗੀ

ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਵਿਰੁੱਧ ਰੋਸ ਮੁਜ਼ਾਹਰਾ

  • fb
  • twitter
  • whatsapp
  • whatsapp
featured-img featured-img
ਭਾਜਪਾ ਆਗੂ ਅਤੇ ਕਾਰਕੁਨ ਰੋਸ ਪ੍ਰਗਟਾਉਂਦੇ ਹੋਏ।
Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਲੱਗੇ ਕਥਿਤ ਦੋਸ਼ਾਂ ਦੇ ਮਾਮਲੇ ’ਚ ਭਾਜਪਾ ਵੱਲੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਦੀ ਮੰਗ ਅਤੇ ਨੈਤਿਕ ਆਧਾਰ ’ਤੇ ਮੁੱਖ ਮੰਤਰੀ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਕਿਹਾ ਕਿ ਇੱਕ ਸੇਵਾਮੁਕਤ ਜੱਜ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਪੀੜਤਾ ਨੂੰ ਇਨਸਾਫ਼ ਦਿਵਾਉਣ ਦੀ ਬਜਾਇ ਜਬਰ-ਜਨਾਹ ਮਾਮਲੇ ਦੀ ਜਾਂਚ ਨੂੰ ਕਮਜ਼ੋਰ ਕਰਨ ਤੇ ਦਬਾਉਣ ਬਦਲੇ 5 ਕਰੋੜ ਰੁਪਏ ਦੀ ਮੰਗ ਕੀਤੀ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਸ਼ਿਕਾਇਤ ਦਾ ਨੋਟਿਸ ਲਿਆ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲੀਸ ਦੇ ਡਾਇਰੈਕਟਰ ਜਨਰਲ ਨੂੰ ਦੋ ਹਫ਼ਤਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੰਗ ਕੀਤੀ ਕਿ ਡਾ. ਗੁਰਪ੍ਰੀਤ ਕੌਰ ’ਤੇ ਦੋਸ਼ਾਂ ਦੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ, ਸਬੂਤਾਂ ਦੀ ਸੰਭਾਲ ਹੋਣੀ ਚਾਹੀਦੀ ਹੈ ਅਤੇ ਜਾਂਚ ਨੂੰ ਕਮਜ਼ੋਰ ਕਰਨ ਜਾਂ ਪ੍ਰਭਾਵਿਤ ਕਰਨ ਦੀ ਕਿਸੇ ਵੀ ਕੋਸ਼ਿਸ਼ ’ਤੇ ਕਥਿਤ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਸ੍ਰੀ ਕਪੂਰ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਪੀੜਤ ਪਰਿਵਾਰ, ਜਨਤਾ ਅਤੇ ਮੀਡੀਆ ਦੇ ਸਾਹਮਣੇ ਪੇਸ਼ ਹੋਣ ਅਤੇ ਇਸ ਪੂਰੀ ਘਟਨਾ ਲਈ ਸਪੱਸ਼ਟੀਕਰਨ ਦੇਣ। ਇਸ ਮੌਕੇ ਰਾਕੇਸ਼ ਗਿੱਲ, ਡਾ. ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਮੀਨੂੰ ਸਹਿਗਲ, ਸਰਬਜੀਤ ਸਿੰਘ ਸ਼ੰਟੀ, ਪ੍ਰਤੀਕ ਕਪੂਰ, ਬਲਵਿੰਦਰ ਕੁਮਾਰ ਬੱਬਾ, ਅਤੇ ਹੋਰ ਕਾਰਕੁਨ ਹਾਜ਼ਰ ਸਨ।

Advertisement
Advertisement
×