DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Ekta-Ugrahan Protest: ਕਿਸਾਨਾਂ ਵੱਲੋਂ ਡੀ ਸੀ ਦਫ਼ਤਰਾਂ ਦਾ ਘਿਰਾਓ

ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਕਿਸਾਨ ਜਥੇਬੰਦੀ ਦੇ ਕਾਰਕੁਨ ਰੋਸ ਪ੍ਰਗਟਾਉਂਦੇ ਹੋਏ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਅਗਵਾਈ ਹੇਠ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਵਾਰਤਾ ਰੱਦ ਕਰਵਾਉਣ, ਲੈਂਡ ਪੂਲਿੰਗ ਨੀਤੀ ਰੱਦ ਕਰਨ ਸਮੇਤ ਹੋਰ ਕਿਸਾਨ-ਮਜ਼ਦੂਰ ਮੰਗਾਂ ਦੇ ਹੱਲ ਲਈ ਅੰਮ੍ਰਿਤਸਰ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਡੀ ਸੀ ਦਫ਼ਤਰ ਦੇ ਕੈਂਪਸ ਵਿੱਚ ਦੋਵੇਂ ਗੇਟਾਂ ਦਾ ਘਿਰਾਓ ਕੀਤਾ। ਧਰਨਾਕਾਰੀਆਂ ਵੱਲੋਂ ਦੋਵੇਂ ਗੇਟਾਂ ’ਤੇ ਨਾਅਰੇਬਾਜ਼ੀ ਕੀਤੀ ਗਈ। ਘਿਰਾਓ ਕਾਰਨ ਅਧਿਕਾਰੀ ਦਫ਼ਤਰਾਂ ਦੇ ਅੰਦਰ ਹੀ ਰਹੇ। ਪ੍ਰਦਰਸ਼ਨਕਾਰੀਆਂ ਨੇ ਸ਼ਾਮ ਨੂੰ ਮਾਰਚ ਕਰ ਕੇ ਕਚਹਿਰੀ ਚੌਕ ਵਿੱਚ ਪੁਤਲਾ ਫੂਕਿਆ ਅਤੇ ਔਰਤਾਂ ਵੱਲੋਂ ਪਿੱਟ ਸਿਆਪਾ ਕੀਤਾ ਗਿਆ।

ਜਥੇਬੰਦੀ ਦੇ ਆਗੂ ਕਸ਼ਮੀਰ ਸਿੰਘ ਧੰਗਾਈ ਅਤੇ ਬਘੇਲ ਸਿੰਘ ਕੋਟਮੁਗਲ ਨੇ ਮੰਗ ਕੀਤੀ ਕਿ ਹੜ੍ਹ ਪੀੜਤਾਂ ਨੂੰ ਬਕਾਇਆ ਮੁਆਵਜ਼ਾ ਤੁਰੰਤ ਦਿੱਤਾ ਜਾਵੇ, ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਂ ਖੇਤੀ ਨੀਤੀ ਲਾਗੂ ਕੀਤੀ ਜਾਵੇ, ਡੀ ਏ ਪੀ ਦੀ ਘਾਟ ਦੂਰ ਕਰ ਕੇ ਕਿਸਾਨਾਂ ਨੂੰ ਲੋੜੀਂਦੀ ਖਾਦ ਮੁਹੱਈਆ ਕਰਵਾਈ ਜਾਵੇ ਅਤੇ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ। ਆਗੂਆਂ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਅਤੇ ਭਾਰਤ-ਅਮਰੀਕਾ ਕਰ-ਮੁਕਤ ਵਪਾਰ ਵਾਰਤਾ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦਾ ਠੋਸ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹਰਚਰਨ ਸਿੰਘ ਮੱਧੀਪੁਰ, ਕੁਲਦੀਪ ਸਿੰਘ ਮੱਤੇਨੰਗਲ, ਡਾ. ਪਰਮਿੰਦਰ ਸਿੰਘ ਪੰਡੋਰੀ, ਪਰਗਟ ਸਿੰਘ ਧਰਮਕੋਟ, ਬਾਬਾ ਰਾਜਨ ਸਿੰਘ ਚੋਗਾਵਾ, ਬਾਬਾ ਜਗਜੀਵਨ ਸਿੰਘ ਤਲਵੰਡੀ, ਨਰਿੰਦਰ ਸਿੰਘ ਭਿੱਟੇਵੱਡ, ਬਲਵਿੰਦਰ ਕੌਰ ਪੰਧੇਰ, ਪਿਰਥੀਪਾਲ ਸਿੰਘ ਥੋਬਾ ਤੇ ਕੁਲਬੀਰ ਜੇਠੂਵਾਲ ਹਾਜ਼ਰ ਸਨ।

Advertisement

ਤਰਨ ਤਾਰਨ (ਗੁਰਬਖਸ਼ਪੁਰੀ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕਿਸਾਨਾਂ ਦੀਆਂ ਮੰਗਾਂ ਦੇ ਹੱਕ ’ਚ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਦੀ ਅਗਵਾਈ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ ਨੇ ਕੀਤੀ ਜਦਕਿ ਇਸ ਮੌਕੇ ਗੁਰਬਾਜ਼ ਸਿੰਘ ਸਿੱਧਵਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਭੁਪਿੰਦਰ ਸਿੰਘ ਠੱਠੀਆਂ, ਹਰਦੀਪ ਸਿੰਘ ਜੌੜਾ, ਸੁਖਵੰਤ ਸਿੰਘ ਵਲਟੋਹਾ, ਜਥੇਦਾਰ ਸੁਲੱਖਣ ਸਿੰਘ ਮੰਡਾਲਾ ਅਤੇ ਜਥੇਦਾਰ ਸੰਤੋਖ ਸਿੰਘ ਪੱਟੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਸੰਘਰਸ਼ ਕਰਦਿਆਂ ਕਿਸਾਨ ਆਗੂਆਂ ਖ਼ਿਲਾਫ਼ ਦਰਜ ਕੀਤੇ ਝੂਠੇ ਕੇਸ ਬਿਨਾਂ ਦੇਰੀ ਦੇ ਵਾਪਸ ਲਏ ਜਾਣ। ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ।

Advertisement

ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ

ਫਤਿਹਗੜ੍ਹ ਚੂੜੀਆਂ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਐੱਸ ਡੀ ਐੱਮ ਦਫ਼ਤਰ ਫਤਿਹਗੜ੍ਹ ਚੂੜੀਆਂ ਦਾ ਘਿਰਾਓ ਕਰ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਐੱਸ ਡੀ ਐੱਮ ਦੀ ਗ਼ੈਰਹਾਜ਼ਰੀ ਕਾਰਨ ਕਿਸਾਨਾਂ ਵੱਲੋਂ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।

Advertisement
×