DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BLO Dispute: ਜਥੇਬੰਦੀਆਂ ਨੇ ਐੱਸ ਡੀ ਐੱਮ ਦਫ਼ਤਰ ਘੇਰਿਆ

ਬੀ ਐੱਲ ਓਜ਼ ਅਤੇ ਸੁਪਰਵਾਈਜ਼ਰਾਂ ਲਈ ਵਰਤੀ ਮੰਦੀ ਸ਼ਬਦਾਵਲੀ ਵਰਤਣ ਖ਼ਿਲਾਫ਼ ਰੋਸ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਡੇਰਾ ਬਾਬਾ ਨਾਨਕ ਐੱਸ ਡੀ ਐੱਮ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ।
Advertisement

ਐੱਸ ਡੀ ਐੱਮ ਦਫ਼ਤਰ ਵੱਲੋਂ ਐੱਸ ਆਈ ਆਰ ਦਾ ਕੰਮ ਕਰ ਰਹੇ ਬੀ ਐੱਲ ਓਜ਼ ਅਤੇ ਸੁਪਰਵਾਈਜ਼ਰਾਂ ਖ਼ਿਲਾਫ਼ ਕਥਿਤ ਤੌਰ ’ਤੇ ਵਰਤੀ ਮਾੜੀ ਸ਼ਬਦਾਵਲੀ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਐੱਸ ਡੀ ਐੱਮ ਦਫ਼ਤਰ ਡੇਰਾ ਬਾਬਾ ਨਾਨਕ ਦੇ ਸਾਹਮਣੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਕੁਲਦੀਪ ਪੂਰੇਵਾਲ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਸਰਬਜੀਤ ਸਿੰਘ, ਸੋਮ ਸਿੰਘ, ਬਲਰਾਜ ਸਿੰਘ ਬਾਜਵਾ, ਅਸ਼ਵਨੀ ਫੱਜੂਪੁਰ , ਤਰਸੇਮ ਪਾਲ ਸ਼ਰਮਾ, ਧਰਮਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਨੇ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਦਫਤਰੀ ਕਰਮਚਾਰੀ ਜੋ ਅਧਿਆਪਕਾਂ ਨਾਲ ਮਾੜਾ ਵਿਹਾਰ ਕਰਦਾ ਹੈ, ਉਸ ਨੂੰ ਬਦਲਣ ਲਈ ਵੀ ਐੱਸ ਡੀ ਐੱਮ ਨੇ ਸਹਿਮਤੀ ਪ੍ਰਗਟ ਕੀਤੀ। ਸਮੂਹ ਜਥੇਬੰਦੀਆਂ ਦੇ ਤਿੱਖੇ ਰੋਸ ਅਤੇ ਮੁਲਾਜ਼ਮਾਂ ਦੇ ਇੱਕਜੁਟ ਪ੍ਰਦਰਸ਼ਨ ਦੇ ਅੱਗੇ ਝੁਕਦਿਆਂ ਆਖ਼ਰਕਾਰ ਪ੍ਰਸ਼ਾਸਨ ਵੱਲੋਂ ਸ਼ਬਦ ਵਾਪਸ ਲਏ ਜਾਣ ਅਤੇ ਭਵਿੱਖ ਵਿੱਚ ਅਜਿਹੀ ਘਟਨਾ ਨਾ ਦੁਹਰਾਉਣ ਦੇ ਭਰੋਸੇ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਸ ਧਰਨਾ ਸਮਾਪਤ ਕੀਤਾ ਗਿਆ।

Advertisement

ਉਧਰ, ਐੱਸ ਡੀ ਐਮ ਲਛਮਣ ਸਿੰਘ ਰੰਧਾਵਾ ਨੇ ਦੱਸਿਆ ਕਿ ਦਫਤਰੀ ਅਮਲੇ ਵੱਲੋਂ ਕਿਸੇ ਨਾਲ ਮਾੜੀ ਸ਼ਬਦਾਵਲੀ ਨਹੀਂ ਵਰਤੀ ਗਈ, ਸਗੋਂ ਬੀ ਐੱਲ ਓ ਨੂੰ ਆਪਣੇ ਕੰਮ ਦੀ ਗਤੀ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦਾ ਵਫ਼ਦ ਉਨ੍ਹਾਂ ਨੂੰ ਮਿਲਣ ’ਤੇ ਸਭ ਦੀ ਸੰਤੁਸ਼ਟੀ ਕਰਵਾਈ ਗਈ ਹੈ।

Advertisement

Advertisement
×