ਪੱਤਰ ਪ੍ਰੇਰਕ
ਧਾਰੀਵਾਲ, 22 ਅਪਰੈਲ
ਸੀਐੱਚਸੀ ਨੌਸ਼ਹਿਰਾ ਮੱਝਾ ਸਿੰਘ ਵਿੱਚ ਸਿਵਲ ਸਰਜਨ ਡਾ. ਵਿਜੈ ਕੁਮਾਰ ਤੇ ਐੱਸਐੱਮਓ ਡਾ. ਭੁਪਿੰਦਰ ਕੌਰ ਛੀਨਾ ਦੀ ਅਗਵਾਈ ਹੇਠ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ। ਸਿਹਤ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਪਤਨੀ ਰਾਜਬੀਰ ਕੌਰ ਨੇ ਕੀਤਾ। ਸਿਹਤ ਮੇਲੇ ਦੌਰਾਨ ਖੂਨਦਾਨ ਕੈਂਪ ਵੀ ਲਾਇਆ ਗਿਆ। ਮੁੱਖ ਮਹਿਮਾਨ ਰਾਜਬੀਰ ਕੌਰ ਨੇ ਸਿਹਤ ਮੇਲਾ ਲਗਾਉਣ ਦੀ ਸ਼ਲਾਘਾ ਕੀਤੀ। ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਕਿਹਾ ਸਿਹਤ ਮੇਲੇ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਸਿਹਤ ਜਾਂਚ ਕਰਨਾ ਹੈ। ਉਨ੍ਹਾਂ ਕਿਹਾ ਬਿਮਾਰੀਆਂ ਤੋਂ ਬਚਾਅ ਲਈ ਯੋਗ ਕਰਨ, ਸੈਰ ਕਰ ਤੇ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਐੱਸਐੱਮਓ ਡਾ. ਭੁਪਿੰਦਰ ਕੌਰ ਛੀਨਾ ਨੇ ਦੱਸਿਆ ਸਿਹਤ ਮੇਲੇ ਦੌਰਾਨ ਵੱਖ ਵੱਖ ਸਟਾਲਾਂ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦੇ ਮੁਫਤ ਕਾਰਡ ਵੀ ਬਣਾਏ ਗਏ। ਇਸ ਮੌਕੇ ਸੀਐੱਚਸੀ ਦੇ ਖੁੱਲ੍ਹੇ ਮੈਦਾਨ ਵਿੱਚ ਬੂਟੇ ਵੀ ਲਗਾਏ ਗਏ।