ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲੇ
ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਬਟਾਲਾ-2 ਦੇ ਵਿਦਿਆਰਥੀਆਂ ਦੀਆਂ ਖੇਡਾਂ ਇੱਥੋਂ ਥੋੜ੍ਹੀ ਦੂਰ ਪਿੰਡ ਤਾਰਾਗੜ੍ਹ ਦੇ ਖੇਡ ਮੈਦਾਨ ਵਿੱਚ ਕਰਵਾਈਆਂ ਗਈਆਂ। ਬਲਾਕ ਪੱਧਰੀ ਖੇਡਾਂ ਵਿੱਚ ਦਰਜਨਾ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਖੇਡਾਂ ਦਾ ਉਦਘਾਟਨ ਬੀਪੀਈਓ ਬਟਾਲਾ-2 ਜਸਵਿੰਦਰ ਸਿੰਘ ਨੇ ਕੀਤਾ।...
Advertisement
ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਬਟਾਲਾ-2 ਦੇ ਵਿਦਿਆਰਥੀਆਂ ਦੀਆਂ ਖੇਡਾਂ ਇੱਥੋਂ ਥੋੜ੍ਹੀ ਦੂਰ ਪਿੰਡ ਤਾਰਾਗੜ੍ਹ ਦੇ ਖੇਡ ਮੈਦਾਨ ਵਿੱਚ ਕਰਵਾਈਆਂ ਗਈਆਂ। ਬਲਾਕ ਪੱਧਰੀ ਖੇਡਾਂ ਵਿੱਚ ਦਰਜਨਾ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਖੇਡਾਂ ਦਾ ਉਦਘਾਟਨ ਬੀਪੀਈਓ ਬਟਾਲਾ-2 ਜਸਵਿੰਦਰ ਸਿੰਘ ਨੇ ਕੀਤਾ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਇਸ ਮੌਕੇ ਸੈਂਟਰ ਹੈਡ ਟੀਚਰ ਰਣਜੀਤ ਸਿੰਘ ਛੀਨ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤਾ ਸਰਜਾ ਦੇ ਖੇਡ ਮੈਦਾਨ ਵਿੱਚ 3 ਅਤੇ 4 ਨਵੰਬਰ ਨੂੰ ਹੋ ਰਹੀਆਂ ਹਨ।
Advertisement
