ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅੰਮ੍ਰਿਤਸਰ ਹਲਕਾ ਦੱਖਣੀ ਵਿੱਚ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੇ ਓਐੱਸਡੀ ਮਨਪ੍ਰੀਤ ਸਿੰਘ ਬਤੌਰ ਮੁੱਖ ਮਹਿਮਾਨ...
Advertisement

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅੰਮ੍ਰਿਤਸਰ ਹਲਕਾ ਦੱਖਣੀ ਵਿੱਚ ਬਾਡੀ ਬਿਲਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੇ ਓਐੱਸਡੀ ਮਨਪ੍ਰੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਨੌਜਵਾਨਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਡਾ. ਨਿੱਝਰ ਹਲਕਾ ਦੱਖਣੀ ਦੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਮੌਕੇ ਤੇ ਨਵੀ ਕੰਬੋਜ, ਸਰਬਜੀਤ ਸਿੰਘ, ਜਤਿਨ, ਐੱਸਪੀ ਸਿੰਘ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ, ਸੋਨੀ ਬਾਬਾ ਹਾਜ਼ਰ ਸਨ।

Advertisement
Advertisement