ਪੱਤਰ ਪ੍ਰੇਰਕ
ਚੇਤਨਪੁਰਾ, 15 ਜੂਨ
ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਨਾਮਵਰ ਸੰਸਥਾ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਤੇ ਬਾਬਾ ਚਰਨ ਸਿੰਘ ਵੱਲੋਂ ਇਲਾਕੇ ਅੰਦਰ ਲੌਕਡਾਊਨ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਗੁਰਦੁਆਰਾ ਗੁਰੂ ਕਾ ਬਾਗ ਵਿੱਚ ਆਪਣੇ ਸਮਰਥਕਾਂ ਨਾਲ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਬੋਨੀ ਅਜਨਾਲਾ ਦਾ ਗੁਰਦੁਆਰਾ ਗੁਰੂ ਕਾ ਬਾਗ ਦੇ ਹੈੱਡ ਗ੍ਰੰਥੀ ਬਾਬਾ ਮਲਕੀਤ ਸਿੰਘ ਵੱਲੋਂ ਸਿਰੋਪਾ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਬਰ ਜਥੇ. ਕੁਲਦੀਪ ਸਿੰਘ ਤੇੜਾ, ਪਟਵਾਰੀ ਨਰਿੰਦਰ ਸਿੰਘ, ਪ੍ਰਧਾਨ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਮੈਨੇਜਰ ਪ੍ਰਗਟ ਸਿੰਘ ਤੇੜਾ ਤੇ ਮਨਜਿੰਦਰ ਸਿੰਘ ਮੱਜੂਪੁਰਾ ਸਣੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਹਾਜ਼ਰ ਸਨ।