ਕਾਲਜ ’ਚ ਪੁਸਤਕ ਦਾਨ ਸਮਾਰੋਹ
ਇੱਥੋਂ ਦੇ ਐੱਸਐੱਸਐੱਮ ਕਾਲਜ ਵਿੱਚ ਪ੍ਰਿੰਸੀਪਲ ਡਾ. ਆਰਕੇ ਤੁਲੀ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਆਈਟੀ ਵਿਭਾਗ ਵੱਲੋਂ ਇੱਕ ਪੁਸਤਕ ਦਾਨ ਪ੍ਰੋਗਰਾਮ ਕਰਵਾਇਆ। ਪ੍ਰਿੰਸੀਪਲ ਡਾ. ਤੁਲੀ ਨੇ ਕਿਹਾ ਕਿ ਕਿਤਾਬਾਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਆਕਾਰ ਦੇਣ, ਭਾਵਨਾਤਮਕ ਵਿਕਾਸ...
Advertisement
ਇੱਥੋਂ ਦੇ ਐੱਸਐੱਸਐੱਮ ਕਾਲਜ ਵਿੱਚ ਪ੍ਰਿੰਸੀਪਲ ਡਾ. ਆਰਕੇ ਤੁਲੀ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਅਤੇ ਆਈਟੀ ਵਿਭਾਗ ਵੱਲੋਂ ਇੱਕ ਪੁਸਤਕ ਦਾਨ ਪ੍ਰੋਗਰਾਮ ਕਰਵਾਇਆ। ਪ੍ਰਿੰਸੀਪਲ ਡਾ. ਤੁਲੀ ਨੇ ਕਿਹਾ ਕਿ ਕਿਤਾਬਾਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਆਕਾਰ ਦੇਣ, ਭਾਵਨਾਤਮਕ ਵਿਕਾਸ ਕਰਨ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਦੀਆਂ ਹਨ। ਪ੍ਰੋਫੈਸਰ ਮੋਨਿਕਾ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਲਈ ਉਤਸ਼ਾਹਿਤ ਕੀਤਾ। ਪ੍ਰੋਫੈਸਰ ਸਨਵਜਿੰਦਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਪ੍ਰੀਤੀ, ਚਾਂਦਨੀ, ਤਮੰਨਾ, ਅਲਕਾ, ਸ਼ਿਵਾਨੀ, ਹਿਨਾ, ਕੀਰਤੀ, ਰਿਤਿਕ ਅਤੇ ਰਮਣੀਕ ਹਾਜ਼ਰ ਸਨ।
Advertisement