ਪੱਤਰ ਪ੍ਰੇਰਕ
ਅਟਾਰੀ, 31 ਮਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹਾਵਾ ਵਿੱਚ ਚਿਰੰਜੀਵ ਕੌਰ ਦੀ ਅਗਵਾਈ ਹੇਠ ਲਾਇਬ੍ਰੇਰੀਅਨ ਸੰਦੀਪ ਕੌਰ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਲਾਇਬ੍ਰੇਰੀ ਦੀਆਂ ਕਿਤਾਬਾਂ ਦੇ ਸਟਾਲ ਲਗਾਏ ਗਏ। ਇਸ ਮੌਕੇ ਚਿਰੰਜੀਵ ਕੌਰ ਨੇ ਸਮੂਹ ਵਿਦਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ ਅਤੇ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੁਆਰਾ ਪੜ੍ਹੀ ਹੋਈ ਕਿਤਾਬ ਸਬੰਧੀ ਸੰਖੇਪ ਵਿੱਚ ਲਿਖ ਕੇ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ।
ਇਸੇ ਤਰ੍ਹਾਂ ਸ਼ਹੀਦ ਬਲਿਹਾਰ ਸਿੰਘ ਸਰਕਾਰੀ ਮਿਡਲ ਸਕੂਲ ਕਾਉਂਕੇ ਵਿੱਚ ਵੀ ਇੰਚਾਰਜ ਦਿਲਬਾਗ ਸਿੰਘ ਦੀ ਅਗਵਾਈ ਹੇਠ ਕਿਤਾਬਾਂ ਦੀ ਪ੍ਰਦਰਸ਼ਨੀ ਲਗਾਈ ਗਈ।
ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਜਗਵਿੰਦਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਨਿਰੀਖਣ ਕਰਦਿਆਂ ਬੱਚਿਆਂ ਨੂੰ ਸਾਹਿਤਕ ਕਿਤਾਬਾਂ ਪੜ੍ਹਨ ਦੀ ਪ੍ਰੇਰਿਆ| ਉਨ੍ਹਾਂ ਕਿਹਾ ਕਿ ਇੱਕ ਕਿਤਾਬ ਹੀ ਇਨਸਾਨ ਦੇ ਜੀਵਨ ਦਾ ਸਹੀ ਕਾਇਆ ਕਲਪ ਕਰ ਸਕਦੀ ਹੈ। ਉਨ੍ਹਾਂ ਸਕੂਲਾਂ ਵਿੱਚ ਕਿਤਾਬਾਂ ਦੇ ਸਟਾਲ ਵੀ ਦੇਖੇ| ਤਰਨ ਤਾਰਨ ਸ਼ਹਿਰ ਦੇ ਸਰਕਾਰੀ ਐਲੀਮੈਂਟਰੀ ਸਕੂਲ (ਨੰਬਰ-1) ਵਿੱਚ ਲੱਗੇ ਕਿਤਾਬਾਂ ਦੇ ਸਟਾਲ ਤੋਂ ਕਿਤਾਬਾਂ ਲੈਣ ਵਿੱਚ ਬੱਚਿਆਂ ਦੇ ਉਤਸ਼ਾਹ ਦੀ ਉਨ੍ਹਾਂ ਭਰਪੂਰ ਸ਼ਲਾਘਾ ਕੀਤੀ|