ਮੁੱਕੇਬਾਜ਼ ਸਿਮਰਨਜੀਤ ਦੀ ਕੌਮੀ ਮੁਕਾਬਲੇ ਲਈ ਚੋਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ 10+2 (ਨਾਨ-ਮੈਡੀਕਲ) ਦੀ ਵਿਦਿਆਰਥਣ ਸਿਮਰਨਜੀਤ ਕੌਰ ਕੌਮੀ ਮੁੱਕੇਬਾਜ਼ੀ ਮੁਕਾਬਲੇ ਲਈ ਚੁਣੀ ਗਈ ਹੈ। ਪ੍ਰਿੰਸੀਪਲ ਡਾਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਨਾਗਪੁਰ ਵਿੱਚ 4 ਤੋਂ...
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਦੀ 10+2 (ਨਾਨ-ਮੈਡੀਕਲ) ਦੀ ਵਿਦਿਆਰਥਣ ਸਿਮਰਨਜੀਤ ਕੌਰ ਕੌਮੀ ਮੁੱਕੇਬਾਜ਼ੀ ਮੁਕਾਬਲੇ ਲਈ ਚੁਣੀ ਗਈ ਹੈ। ਪ੍ਰਿੰਸੀਪਲ ਡਾਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਨਾਗਪੁਰ ਵਿੱਚ 4 ਤੋਂ 12 ਅਪਰੈਲ ਤੱਕ ਹੋਣ ਵਾਲੀ ਸੱਤਵੀਂ ਅੰਡਰ-17 ਜੂਨੀਅਰ ਨੈਸ਼ਨਲ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਉਹ ਪੰਜਾਬ ਦੀ ਨੁਮਾਇੰਦਗੀ ਕਰੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਉਸ ਨੇ ਇਹ ਮੁਕਾਮ ਹਾਸਲ ਕਰਕੇ ਕਾਲਜ ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾਕਟਰ ਗੁਰਜੀਤ ਸਿੰਘ ਨੇ ਸਿਮਰਨਜੀਤ ਕੌਰ, ਉਸ ਦੇ ਮਾਪਿਆਂ ਅਤੇ ਕੋਚ ਵਰਿਆਮ ਸਿੰਘ ਨੂੰ ਵਧਾਈ ਦਿੱਤੀ।
Advertisement
Advertisement
×

