ਗਿਆਰਾਂ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਚੋਰੀ

* ਦੁਕਾਨਦਾਰਾਂ ਨੇ ਪੁਲੀਸ ਖ਼ਿਲਾਫ਼ ਧਰਨਾ ਲਾ ਕੇ ਰੋਸ ਪ੍ਰਗਟਾਇਆ * ਅਧਿਕਾਰੀਆਂ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ

ਗਿਆਰਾਂ ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਚੋਰੀ

ਧਰਨਾ ਦੇ ਰਹੇ ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ।

ਐੱਨ.ਪੀ. ਧਵਨ

ਪਠਾਨਕੋਟ, 6 ਮਾਰਚ

ਥਾਣਾ ਡਿਵੀਜ਼ਨ ਨੰਬਰ-1 ਤੋਂ ਮਹਿਜ਼ 100 ਮੀਟਰ ਦੀ ਦੂਰੀ ’ਤੇ ਸਥਿਤ ਗਾਂਧੀ ਚੌਕ ਬਾਜ਼ਾਰ ਵਿੱਚ ਅੱਜ ਤੜਕੇ ਚੋਰਾਂ ਨੇ ਅੱਠ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀਆਂ ਕੀਤੀਆਂ। ਇਸ ਤੋਂ ਇਲਾਵਾ ਢਾਂਗੂ ਰੋਡ ’ਤੇ ਵੀ ਤਿੰਨ ਦੁਕਾਨਾਂ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਚੋਰ ਇੱਕ ਸਵਿਫਟ ਕਾਰ ਵਿੱਚ ਆਏ ਤੇ ਦੁਕਾਨਾਂ ਅੰਦਰੋਂ ਨਕਦੀ ਚੋਰੀ ਕਰਕੇ ਲੈ ਗਏ। ਇੱਕ ਸੀਸੀਟੀਵੀ ਫੁਟੇਜ ਵਿੱਚ ਚਾਰ ਚੋਰ ਪੀਪੀਈ ਕਿੱਟ ਵਰਗੇ ਕੱਪੜੇ ਪਹਿਨ ਕੇ ਚੋਰੀ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਇਹ ਵਾਰਦਾਤ ਤੜਕੇ 4.30 ਵਜੇ ਤੋਂ ਲੈ ਕੇ 5 ਵਜੇ ਤੱਕ ਦੀ ਹੈ। ਦੁਕਾਨਦਾਰਾਂ ਨੇ ਪਠਾਨਕੋਟ ਵਪਾਰ ਮੰਡਲ ਅਤੇ ਵਪਾਰ ਮੰਡਲ ਪਠਾਨਕੋਟ ਦੇ ਆਗੂਆਂ ਦੀ ਅਗਵਾਈ ਵਿੱਚ ਰੋਸ ਧਰਨਾ ਦਿੱਤਾ। 

 ਐੱਸਪੀ ਪ੍ਰਭਜੋਤ ਸਿੰਘ ਵਿਰਕ, ਏਐੱਸਪੀ ਆਦਿੱਤਿਆ, ਡੀਐੱਸਪੀ ਰਾਜਿੰਦਰ ਮਿਨਹਾਸ, ਥਾਣਾ ਮੁਖੀ ਦਵਿੰਦਰ ਪ੍ਰਕਾਸ਼ ਅਤੇ ਹੋਰ    ਅਧਿਕਾਰੀ ਮੌਕੇ ’ਤੇ ਪੁੱਜੇ ਜਾਂਚ   ਆਰੰਭ ਦਿੱਤੀ। ਪੁਲੀਸ ਵੱਲੋਂ ਸੁਹੀਆ ਕੁੱਤੇ ਤੇ    ਫੋਰੈਂਸਿਕ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ। 

ਐੱਸਪੀ ਪ੍ਰਭਜੋਤ ਸਿੰਘ ਵਿਰਕ ਨੇ ਵਪਾਰ ਮੰਡਲ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੁਲੀਸ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਦੁਕਾਨਦਾਰਾਂ ਨੇ ਧਰਨਾ ਸਮਾਪਤ ਕਰ ਦਿੱਤਾ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਕੇ ’ਤੇ ਪੁੱਜੇ ਅਤੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਮਿਲੀ ਜਾਣਕਾਰੀ ਅਨੁਸਾਰ 11 ਦੁਕਾਨਾਂ ’ਚ ਹੋਈ ਚੋਰੀ ਦੌਰਾਨ ਚੋਰਾਂ ਨੇ ਸਾਰੀਆਂ ਦੁਕਾਨਾਂ ਤੋਂ ਸਿਰਫ਼ ਨਕਦੀ ਹੀ ਚੋਰੀ ਕੀਤੀ। ਚੋਰਾਂ ਨੇ ਸਿਰਫ਼ ਨੋਟ ਚੋਰੀ ਕੀਤੇ ਤੇ ਭਾਨ ਨੂੰ ਹੱਥ ਵੀ ਨਹੀਂ ਲਗਾਇਆ। ਚੋਰ ਵੱਖ-ਵੱਖ ਦੁਕਾਨਾਂ ’ਚੋਂ ਕੁੱਲ ਲੱਖਾਂ ਰੁਪਏ ਚੋਰੀ ਕਰ ਕੇ ਲੈ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All