ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਘਰੋਟਾ ਕਲਾਂ ਤੋਂ ਘਰੋਟਾ ਖੁਰਦ ਨੂੰ ਜੋੜਨ ਵਾਲੇ ਪੁਲ ਦਾ ਨੁਕਸਾਨ ਹੋਇਆ, ਜਿਸ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਸੰਗਠਨ ਸਕੱਤਰ ਪਵਨ ਕੁਮਾਰ ਫੌਜੀ, ਭੁਪਿੰਦਰ ਸਿੰਘ ਕਟਾਰੂਚੱਕ, ਸਰਪੰਚ ਸੰਜੀਵ ਕੁਮਾਰ, ਦੇਵ ਦੱਤ ਮਹਾਜਨ, ਕੈਪਟਨ ਸੁਭਾਸ਼, ਕੈਪਟਨ ਰਘੂਨਾਥ, ਜਗਦੇਵ ਸਿੰਘ, ਸ਼ਕਤੀ ਸਿੰਘ, ਪੰਜਾਬ ਸਿੰਘ ਅਤੇ ਸੰਤੋਖ ਸਿੰਘ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਸਮੱਸਿਆ ਦਾ ਹੱਲ ਕਰਕੇ ਇਸ ਮਾਰਗ ’ਤੇ ਆਵਾਜਾਈ ਬਹਾਲ ਕੀਤੀ ਜਾਵੇਗੀ।