ਤਰਨ ਤਾਰਨ (ਪੱਤਰ ਪ੍ਰੇਰਕ) ਸ਼ਰਾਰਤੀ ਅਨਸਰਾਂ ਵੱਲੋਂ ਸ਼ਨਿਚਰਵਾਰ-ਐਤਵਾਰ ਦੀ ਵਿਚਕਾਰਲੀ ਰਾਤ ਨੂੰ ਬੈਂਕਾ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦੇ ਮੇਨ ਗੇਟ ’ਤੇ ਗੋਲਕ ਦੇ ਤਾਲੇ ਤੋੜਨ ਖ਼ਿਲਾਫ਼ ਪਿੰਡ ਦੇ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਹੈ| ਵੈਸੇ ਗੁਰਦੁਆਰਾ ਸਾਹਿਬ ਦੇ ਗਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਤੋਂ ਪੈਸੇ ਜਾਂ ਫਿਰ ਕੋਈ ਹੋਰ ਵਸਤੂ ਆਦਿ ਗਾਇਬ ਨਹੀਂ ਹੋਈ| ਇਸ ਸਬੰਧੀ ਭਿੱਖੀਵਿੰਡ ਪੁਲੀਸ ਨੇ ਦਫ਼ਾ 380, 427, 457, 511 ਅਧੀਨ ਕੇਸ ਦਰਜ ਕੀਤਾ ਹੈ। ਪੁਲੀਸ ਅਧਿਕਾਰੀ ਏਐੱਸਆਈ ਗੁਰਮੇਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।