ਪੱਤਰ ਪ੍ਰੇਰਕ
ਪਠਾਨਕੋਟ, 4 ਜਨਵਰੀ
ਭੀਮ ਆਰਮੀ ਦੇ ਸੂਬਾਈ ਆਗੂ ਐਡਵੋਕੇਟ ਜੋਤੀ ਪਾਲ ਭੀਮ ਅੱਜ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਗਏ ਅਤੇ ਪਾਰਟੀ ਨੇ ਜੋਤੀ ਪਾਲ ਨੂੰ ਪਠਾਨਕੋਟ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ। ਬਸਪਾ ਦੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਅਤੇ ਪੰਜਾਬ ਦੇ ਇੰਚਾਰਜ ਭਗਵਾਨ ਸਿੰਘ ਚੌਹਾਨ ਨੇ ਜ਼ਿਲ੍ਹਾ ਪ੍ਰਧਾਨ ਧਰਮ ਪਾਲ ਭਗਤ ਦੀ ਹਾਜ਼ਰੀ ਵਿੱਚ ਕੀਤਾ।ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਕਰਨੈਲ ਚੰਦ ਬਿਸ਼ਨ ਦਾਸ, ਰਾਜਨ ਅਤੇ ਮਲਕੀਤ ਸਿੰਘ ਵੀ ਹਾਜ਼ਰ ਸਨ।