ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੁੱਢਾ ਦਲ ਦੇਸ਼-ਵਿਦੇਸ਼ ’ਚ ਤੇਜ਼ ਕਰੇਗਾ ਧਰਮ ਪ੍ਰਚਾਰ ਲਹਿਰ: ਬਾਬਾ ਬਲਬੀਰ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 2 ਜੁਲਾਈ ਨਿਹੰਗ ਜਥੇਬੰਦੀ ਬੁੱਢਾ ਦਲ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਦੇਸ਼ ਵਿਦੇਸ਼ ਵਿੱਚ ਗੁਰਮਤਿ ਪ੍ਰਚਾਰ ਲਹਿਰ ਪ੍ਰਚੰਡ ਕਰੇਗਾ। ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 2 ਜੁਲਾਈ

Advertisement

ਨਿਹੰਗ ਜਥੇਬੰਦੀ ਬੁੱਢਾ ਦਲ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਦੇਸ਼ ਵਿਦੇਸ਼ ਵਿੱਚ ਗੁਰਮਤਿ ਪ੍ਰਚਾਰ ਲਹਿਰ ਪ੍ਰਚੰਡ ਕਰੇਗਾ। ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ, ਹਰਿਆਣਾ, ਦਿੱਲੀ, ਮੁੰਬਈ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਸਿੱਖ ਧਰਮ ਦੇ ਦਸ ਗੁਰੂ ਸਾਹਿਬਾਨ ਦੇ ਇਲਾਹੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ।

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਿਛਲੇ ਸਾਲ ਵੀ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਗੁਰਮਤਿ ਪ੍ਰਚਾਰ ਲਹਿਰ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਪਲੇਨਫੀਲਡ ਇੰਡੀਆਨਾ ਸ਼ਹਿਰ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੇ ਨਾਮ ’ਤੇ ਗੁਰਦੁਆਰਾ ਸਾਹਿਬ ਅਤੇ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ ਕੀਤੀ ਗਈ ਹੈ। ਹੁਣ ਵੀ ਬੁੱਢਾ ਦਲ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੇ ਸਾਥੀ ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਿਆਈ ਦਿਵਸ ਦੀ ਸ਼ਤਾਬਦੀਆਂ ਮਨਾਏਗਾ। ਇਸ ਸਬੰਧੀ ਬੁੱਢਾ ਦਲ ਵੱਲੋਂ ਵੱਖ-ਵੱਖ ਥਾਵਾਂ ਤੇ ਸੈਮੀਨਾਰ ਹੋਣਗੇ।

 

Advertisement