ਕੈਬਨਿਟ ਮੰਤਰੀ ਕਟਾਰੂਚੱਕ ਨੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਾਈ
ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਅੱਜ ਜ਼ਿਲ੍ਹਾ ਪਠਾਨਕੋਟ ਅੰਦਰ ਧੂਮ-ਧਾਮ ਨਾਲ ਮਨਾਇਆ ਗਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਨਰੋਟ ਜੈਮਲ ਸਿੰਘ, ਭੋਆ, ਸਰਨਾ ਵਿੱਚ ਦਸਹਿਰਾ ਸਮਾਗਮਾਂ ਵਿੱਚ ਸ਼ਾਮਲ ਹੋਏ ਅਤੇ ਅਖੀਰ ਤੇ ਪਿੰਡ ਕਟਾਰੂਚੱਕ ਵਿੱਚ ਵਿਸ਼ੇਸ਼...
Advertisement
ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਅੱਜ ਜ਼ਿਲ੍ਹਾ ਪਠਾਨਕੋਟ ਅੰਦਰ ਧੂਮ-ਧਾਮ ਨਾਲ ਮਨਾਇਆ ਗਿਆ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਨਰੋਟ ਜੈਮਲ ਸਿੰਘ, ਭੋਆ, ਸਰਨਾ ਵਿੱਚ ਦਸਹਿਰਾ ਸਮਾਗਮਾਂ ਵਿੱਚ ਸ਼ਾਮਲ ਹੋਏ ਅਤੇ ਅਖੀਰ ਤੇ ਪਿੰਡ ਕਟਾਰੂਚੱਕ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਬੁੱਤਾਂ ਨੂੰ ਅਗਨੀ ਦਿਖਾਈ। ਇਸ ਮੌਕੇ ਸਰਪੰਚ ਉਰਮਿਲਾ ਦੇਵੀ, ਪਵਨ ਕੁਮਾਰ ਫੌਜੀ ਬਲਾਕ ਪ੍ਰਧਾਨ, ਭੁਪਿੰਦਰ ਸਿੰਘ, ਸੁਨੀਲ ਚੰਦ ਐੱਸਐੱਮਓ, ਵਿਜੇ ਕਟਾਰੂਚੱਕ, ਸੰਦੀਪ ਕੁਮਾਰ ਬਲਾਕ ਪ੍ਰਧਾਨ ਹਾਜ਼ਰ ਸਨ।
Advertisement
ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਪੂਰੇ ਹਿੰਦੁਸਤਾਨ ਅੰਦਰ ਬੁਰਾਈ ’ਤੇ ਅੱਛਾਈ ਦੀ ਜਿੱਤ ਵਜੋਂ ਮਨਾਇਆ ਜਾਂਦਾ ਹੈ। ਸਭ ਨੂੰ ਸਿੱਖਿਆ ਲੈਣੀ ਚਾਹੀਦੀ ਹੈ ਕਿ ਸਮਾਜ ਵਿੱਚ ਰਹਿੰਦਿਆਂ ਦੂਜਿਆਂ ਪ੍ਰਤੀ ਪ੍ਰੇਮ ਭਾਵਨਾ ਅਤੇ ਮਾਨ ਸਨਮਾਨ ਬਣਾ ਕੇ ਰੱਖੀਏ, ਜਾਤੀਵਾਦ ਤੋਂ ਦੂਰ ਰਹੀਏ ਅਤੇ ਅਜਿਹੇ ਧਾਰਮਿਕ ਤਿਉਹਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਰਲ ਮਿਲ ਕੇ ਮਨਾਈਏ।
Advertisement