DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਅਰਬਨ ਅਸਟੇਟਾਂ ਦਾ ਦੌਰਾ

ਅਧਿਕਾਰੀਆਂ ਨੂੰ ਅਰਬਨ ਅਸਟੇਟਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਦੇ ਨਿਰਦੇਸ਼
  • fb
  • twitter
  • whatsapp
  • whatsapp
featured-img featured-img
ਅਰਬਨ ਅਸਟੇਟ ਕਲੋਨੀ ਬਾਰੇ ਜਾਣਕਾਰੀ ਹਾਸਲ ਕਰਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ।
Advertisement

ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ ਅਤੇ ਨਗਰ ਸੁਧਾਰ ਟਰੱਸਟਾਂ ਰਾਹੀਂ ਡਿਵੈਲਪ ਕੀਤੀਆਂ ਗਈਆਂ ਅਰਬਨ ਅਸਟੇਟਾਂ ਤੇ ਕਾਲੋਨੀਆਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ। ਕੈਬਨਿਟ ਮੰਤਰੀ ਮੁੰਡੀਆਂ ਨੇ ਗੁਰਦਾਸਪੁਰ ਸ਼ਹਿਰ ਵਿੱਚ ਜੇਲ੍ਹ ਰੋਡ ਅਤੇ ਬਟਾਲਾ ਰੋਡ ਵਿੱਚ ਪੁੱਡਾ ਦੀਆਂ ਕਲੋਨੀਆਂ ਦਾ ਦੌਰਾ ਕਰਕੇ ਸਹੂਲਤਾਂ ਦਾ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਪੁੱਡਾ ਅੰਮ੍ਰਿਤਸਰ ਦੇ ਚੀਫ਼ ਐਡਮਿਨਿਸਟਰੇਟਰ ਨਿਤੀਸ਼ ਜੈਨ ਅਤੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਗੁਰਦਾਸਪੁਰ ਦੀ ਬਟਾਲਾ ਰੋਡ ਸਥਿਤ ਅਰਬਨ ਅਸਟੇਟ ਕਲੋਨੀ ਜੋ 155 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਸੜਕਾਂ ਦੀ ਹਾਲਤ ਅਤੇ ਬਿਜਲੀ ਸਪਲਾਈ ਸਬੰਧੀ ਕਾਲੋਨੀ ਵਾਸੀਆਂ ਵੱਲੋਂ ਸ਼ਿਕਾਇਤ ਕਰਨ ’ਤੇ ਕੈਬਨਿਟ ਮੰਤਰੀ  ਮੁੰਡੀਆਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਲੋਨੀ ਵਿੱਚ ਸੜਕਾਂ ਦੀ ਮੁਰੰਮਤ ਕਰਨ ਦੇ ਨਾਲ ਬਿਜਲੀ ਟਰਾਂਸਫ਼ਾਰਮਰਾਂ ਨੂੰ ਠੀਕ ਕਰਕੇ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਲੋਨੀਆਂ ਵਿੱਚ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ। ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਦੀ ਅਰਬਨ ਸਟੇਟ ਅਤੇ ਜੇਲ੍ਹ ਰੋਡ ਸਥਿਤ ਪੁੱਡਾ ਦੀ ਕਲੋਨੀ ਸਣੇ ਹੋਰ ਵੀ ਜਿਹੜੀਆਂ ਸਰਕਾਰੀ ਮਨਜ਼ੂਰ ਸ਼ੁਦਾ ਕਲੋਨੀਆਂ ਹਨ, ਉਹਨਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਲੋਨੀ ਵਿੱਚ ਗੁਰਦੁਆਰਾ ਸਾਹਿਬ ਅਤੇ ਮੰਦਰ ਬਣਾਉਣ ਦੇ ਇਲਾਵਾ ਕਮਿਊਨਿਟੀ ਹਾਲ ਵੀ ਬਹੁਤ ਜਲਦੀ ਬਣਵਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਚਾਰ ਦੀਵਾਰੀ ਅਤੇ ਸੜਕਾਂ ਦੀ ਮੁਰੰਮਤ ਅਤੇ ਪਾਰਕਾਂ ਸਣੇ ਹਰੇਕ ਕੰਮ ਨੂੰ ਬਹੁਤ ਜਲਦੀ ਨਿਪਟਾਇਆ ਜਾਵੇਗਾ।

Advertisement

Advertisement
×