DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਬਨਿਟ ਮੰਤਰੀ ਵੱਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨੇ ਹੀ ਲੈ ਕੇ ਆਉਣ: ਕਟਾਰੂਚੱਕ

  • fb
  • twitter
  • whatsapp
  • whatsapp
featured-img featured-img
ਗੁਰਦਾਸਪੁਰ ਦੀ ਦਾਣਾ ਮੰਡੀ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਮੰਤਰੀ ਲਾਲ ਚੰਦ ਕਟਾਰੂਚੱਕ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ‘‘ਝੋਨੇ ਦੀ ਖ਼ਰੀਦ ਲਈ ਰਾਜ ਭਰ ਵਿੱਚ 1822 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ।’’ ਇਹ ਪ੍ਰਗਟਾਵਾ ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੋਂ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਵੀ ਮੌਜੂਦ ਸਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ 4.21 ਲੱਖ ਮੀਟਰਿਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ 4 ਲੱਖ ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਰਾਜ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦੇ ਗਏ ਝੋਨੇ ਦੀ ਨਾਲੋਂ-ਨਾਲ ਲਿਫ਼ਟਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 721 ਕਰੋੜ ਰੁਪਏ ਝੋਨੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਕਟਾਰੂਚੱਕ ਨੇ ਕਿਹਾ ਕਿ ਸਰਕਾਰ ਵੱਲੋਂ ਕੇਂਦਰੀ ਪੂਲ ਵਿੱਚ 172 ਲੱਖ ਮੀਟਰਿਕ ਟਨ ਝੋਨੇ ਦਾ ਟਾਰਗੈਟ ਪੰਜਾਬ ਨੂੰ ਦਿੱਤਾ ਗਿਆ ਹੈ ਅਤੇ ਪੂਰੀ ਉਮੀਦ ਹੈ ਕਿ ਹੜ੍ਹਾਂ ਦੇ ਬਾਵਜੂਦ ਵੀ ਸੂਬਾ ਪੰਜਾਬ ਆਪਣੇ ਇਸ ਟਾਰਗੈਟ ਨੂੰ ਪੂਰਾ ਕਰ ਲਵੇਗਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ 27 ਹਜ਼ਾਰ ਕਰੋੜ ਰੁਪਏ ਦੀ ਸੀਸੀਐੱਲ ਵੀ ਜਾਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਫ਼ਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 92 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਹੀ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਜਾਰੀ ਹੈ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ’ਤੇ ਕਟਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਵਿੱਚ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਸਾਰੇ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।

Advertisement

Advertisement
Advertisement
×