ਕੈਬਨਿਟ ਮੰਤਰੀ ਸੋਨੀ ਵੱਲੋਂ ਪਾਰਕ ਦਾ ਨੀਂਹ ਪੱਥਰ

ਕੈਬਨਿਟ ਮੰਤਰੀ ਸੋਨੀ ਵੱਲੋਂ ਪਾਰਕ ਦਾ ਨੀਂਹ ਪੱਥਰ

ਪਾਰਕ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਓ ਪੀ ਸੋਨੀ।

ਮਨਮੋਹਨ ਸਿੰਘ ਢਿੱਲੋਂ

ਅੰਮ੍ਰਿਤਸਰ, 22 ਨਵੰਬਰ

ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਵਾਰਡ ਨੰਬਰ 70 ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਤੇ ਉਨ੍ਹਾਂ ਅੱਜ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਪਾਰਕ ਵਿਚ ਬੱਚਿਆਂ ਲਈ ਝੂਲੇ, ਬਜ਼ੁਰਗਾਂ ਦੇ ਬੈਠਣ ਲਈ ਬੈਂਚ ਅਤੇ ਵਧੀਆ ਫੁੱਲ ਬੂਟੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੀਆਂ ਵਾਰਡ ਨੰਬਰ 69, 70 ਅਤੇ 71 ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਅਤੇ ਇਨ੍ਹਾਂ ਵਾਰਡਾਂ ਨੂੰ ਸ਼ਹਿਰ ਨਾਲ ਹੀ ਜੋੜਿਆ ਜਾਵੇਗਾ।

ਉਨ੍ਹਾਂ ਵਾਰਡ ਨੰਬਰ 70 ਵਿਚ ਹੀ ਗੁਰਦੁਆਰਾ ਸਾਹਿਬਜ਼ਾਦਾ ਦੇ ਲੰਗਰ ਹਾਲ ਲਈ 2 ਲੱਖ ਰੁਪਏ ਦਾ ਚੈਕ ਵੀ ਪ੍ਰਬੰਧਕ ਕਮੇਟੀ ਨੂੰ ਦਿੱਤਾ। ਇਸ ਮੌਕੇ ਸ੍ਰੀ ਸੋਨੀ ਨੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਅਧਿਕਾਰੀ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All