DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਬਨਿਟ ਮੰਤਰੀ ਕਾਫ਼ਲੇ ਲੈ ਕੇ ਅੰਮ੍ਰਿਤਸਰ ਪੁੱਜੇ

ਐੱਨਪੀ.ਧਵਨ ਪਠਾਨਕੋਟ, 13 ਸਤੰਬਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਕੀਤੀ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਰੈਲੀ ਵਿੱਚ ਹਿੱਸਾ ਲੈਣ ਲਈ ਜ਼ਿਲ੍ਹਾ ਪਠਾਨਕੋਟ ਤੋਂ 65 ਬੱਸਾਂ ਦਾ ਕਾਫਲਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਵਾਨਾ ਕੀਤਾ। ਜਦ ਕਿ ਉਹ ਖੁਦ ਅਤੇ...
  • fb
  • twitter
  • whatsapp
  • whatsapp
featured-img featured-img
ਪਠਾਨਕੋਟ ਵਿੱਚ ਕਾਫ਼ਲੇ ਨੂੰ ਰਵਾਨਾ ਕਰਨ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।
Advertisement

ਐੱਨਪੀ.ਧਵਨ

ਪਠਾਨਕੋਟ, 13 ਸਤੰਬਰ

Advertisement

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਕੀਤੀ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਰੈਲੀ ਵਿੱਚ ਹਿੱਸਾ ਲੈਣ ਲਈ ਜ਼ਿਲ੍ਹਾ ਪਠਾਨਕੋਟ ਤੋਂ 65 ਬੱਸਾਂ ਦਾ ਕਾਫਲਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਵਾਨਾ ਕੀਤਾ। ਜਦ ਕਿ ਉਹ ਖੁਦ ਅਤੇ ਹੋਰ ਆਗੂ ਕਾਰਾਂ ਰਾਹੀਂ ਉਕਤ ਰੈਲੀ ਨੂੰ ਰਵਾਨਾ ਹੋਏ। ਰੈਲੀ ਲਈ ਜਾਣ ਵਾਲਿਆਂ ਵਿੱਚ ਪਵਨ ਕੁਮਾਰ ਬਲਾਕ ਪ੍ਰਧਾਨ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਸਤੀਸ਼ ਮਹਿੰਦਰੂ ਚੇਅਰਮੈਨ ਹਿੰਦੂ ਕੋਆਪਰੇਟਿਵ ਬੈਂਕ, ਐਡਵੋਕੇਟ ਰਮੇਸ਼ ਕੁਮਾਰ, ਰਜਿੰਦਰ ਸਿੰਘ ਸਰਪੰਚ ਬਨੀ ਲੋਧੀ, ਅਭਿਸ਼ੇਕ ਨੰਦੂ ਸਰਪੰਚ ਸੁੰਦਰਚੱਕ ਸ਼ਾਮਲ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਨੀਤੀ ਲਈ ਇਸ ਸਾਲ ਵਾਧੂ ਬਜਟ ਰੱਖਿਆ ਗਿਆ ਹੈ।

ਟਰੈਕਟਰ ਚਲਾ ਕੇ ਕਾਫਲਾ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ। -ਫੋਟੋ: ਸੁਖਦੇਵ

ਅਜਨਾਲਾ (ਸੁਖਦੇਵ ਸਿੰਘ): ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੰਮ੍ਰਿਤਸਰ ਆਮਦ ਮੌਕੇ ਕੀਤੀ ਗਈ ਰੈਲੀ ਵਿੱਚ ਸ਼ਾਮਲ ਹੋਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਿੰਡਾਂ ਅਤੇ ਕਸਬਿਆਂ ਵਿੱਚੋਂ ਬੱਸਾਂ, ਕਾਰਾਂ ਰਾਹੀ ਲੋਕਾਂ ਦਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਹਿੱਤੂ ਨੀਤੀਆਂ ਕਾਰਨ ਲੋਕਾਂ ਅੰਦਰ ਰੈਲੀ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਬੱਬੂ ਚੇਤਨਪੁਰਾ, ਗੁਰਜੰਟ ਸਿੰਘ ਸੋਹੀ, ਜਸਪਿੰਦਰ ਸਿੰਘ ਛੀਨਾਂ ਨੇ ਸ਼ਮੂਲੀਅਤ ਕੀਤੀ।

ਬੱਸਾਂ,ਕਾਰਾਂ ਅਤੇ ਹੋਰ ਵਾਹਨਾਂ ’ਤੇ ‘ਆਪ’ ਵਾਲੰਟੀਅਰ ਅੰਮ੍ਰਿਤਸਰ ਪੁੱਜੇ

ਵਿਧਾਇਕ ਦੇ ਦਫ਼ਤਰ ਅੱਗੇ ਅੰਮ੍ਰਿਤਸਰ ਲਈ ਰਵਾਨਾ ਹੋਣ ਮੌਕੇ ‘ਆਪ’ ਵਾਲੰਟੀਅਰ।

ਬਟਾਲਾ (ਦਲਬੀਰ ਸੱਖਵਾਲੀਆ): ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਟਾਲਾ ਹਲਕੇ ਦੇ ਵਾਲੰਟੀਅਰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਵੱਲ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ, ਜੋ ਨੇੜਲੇ ਭਵਿੱਖ ’ਚ ਸਿੱਖਿਆ ਖੇਤਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਹਲਕਾ ਬਟਾਲਾ ਤੋਂ 40 ਬੱਸਾਂ ਅਤੇ 150 ਕਾਰਾਂ ਦਾ ਕਾਫਲਾ ਗਿਆ। ਬਟਾਲਾ ਤੋਂ ਕਾਫਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪਤਨੀ ਰਾਜਬੀਰ ਕੌਰ ਕਲਸੀ ਅਤੇ ਅੰਮ੍ਰਿਤ ਕਲਸੀ ਦੀ ਅਗਵਾਈ ਹੇਠ ਰਵਾਨਾ ਹੋਇਆ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਿਧਾਨ ਸਭਾ ਹਲਕੇ ਤੋਂ ਪਹੁੰਚੇ ਵਲੰਟੀਅਰਾਂ, ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਦੇ ਚਹੁੰਮੁਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਹਲਕੇ ਨੂੰ ਸੂਬੇ ਦਾ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।

Advertisement
×