ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਲਈ ਕੈਂਪ ਲਾਇਆ
ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਵਿੱਚ ਵਿਦਿਆਰਥੀਆਂ ਲਈ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ, ਡਾਇਰੈਕਟਰ ਪ੍ਰਿਤਪਾਲ ਸਿੰਘ ਐਡਵੋਕੇਟ ਅਤੇ ਪ੍ਰਿੰਸੀਪਲ ਸੈਮੂਅਲ ਦਾਸ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕੈਂਪ ਦੌਰਾਨ ਦੰਦਾਂ...
Advertisement
ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਵਿੱਚ ਵਿਦਿਆਰਥੀਆਂ ਲਈ ਦੰਦਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ, ਡਾਇਰੈਕਟਰ ਪ੍ਰਿਤਪਾਲ ਸਿੰਘ ਐਡਵੋਕੇਟ ਅਤੇ ਪ੍ਰਿੰਸੀਪਲ ਸੈਮੂਅਲ ਦਾਸ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਕੈਂਪ ਦੌਰਾਨ ਦੰਦਾਂ ਦੇ ਮਾਹਿਰ ਡਾਕਟਰ ਕਵਲਦੀਪ ਕੌਰ (ਬੀ ਡੀ ਐੱਸ, ਐੱਮ ਡੀ ਐੱਸ) ਔਰਲ ਐਕਸਪਰ ਡੈਂਟਲ ਕਲੀਨਿਕ ਧਾਰੀਵਾਲ ਅਤੇ ਡਾ. ਦੀਪਕ ਅੰਗੁਰਾਲ (ਬੀ ਡੀ ਐੱਸ, ਐੱਮ ਡੀ ਏ) ਦੀ ਅਗਵਾਈ ਵਿੱਚ ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਦੇ ਦੰਦਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਨੁਕਤੇ ਦੱਸੇ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ।
Advertisement
Advertisement
Advertisement
×

