DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਨਰਾ ਬੈਂਕ ਵੱਲੋਂ ਸ੍ਰੀ ਦਰਬਾਰ ਸਾਹਿਬ ’ਚ ਐਬੂਲੈਂਸ ਭੇਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਸੌਂਪੀਆਂ ਚਾਬੀਆਂ

  • fb
  • twitter
  • whatsapp
  • whatsapp
featured-img featured-img
ਐਬੂਲੈਂਸ ਦੀਆਂਚਾਬੀਆ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪਦੇ ਹੋਏ ਬੈਂਕ ਦੇ ਅਧਿਕਾਰੀ।
Advertisement
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ ਕੇਨਰਾ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਸੀਐੱਸਆਰ) ਪ੍ਰੋਗਰਾਮ ਤਹਿਤ ਅੱਜ ਇੱਕ ਐਂਬੂਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ ਗਈਆਂ।

ਹਰਜਿੰਦਰ ਸਿੰਘ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਅੱਗੇ ਤੋਂ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਕੈਨਰਾ ਬੈਂਕ ਦੇ ਚੇਅਰਮੈਨ ਹਰਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਉਨ੍ਹਾਂ ਦੇ ਬੈਂਕ ਵੱਲੋਂ ਸੰਗਤ ਦੀ ਸਹੂਲਤ ਲਈ ਛੋਟੀ ਜਿਹੀ ਭੇਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਜਿਨ੍ਹਾਂ ਦਾ ਲਾਭ ਸਿੱਧਾ ਸੰਗਤ ਨੂੰ ਪੁੱਜਦਾ ਹੈ। ਉਨ੍ਹਾਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।

Advertisement

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜਲਾਲਊਸਮਾਂ, ਮੋਹਨ ਸਿੰਘ ਬੰਗੀ, ਰਣਜੀਤ ਸਿੰਘ ਕਾਹਲੋਂ, ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਕੈਨਰਾ ਬੈਂਕ ਦੇ ਜਨਰਲ ਮੈਨੇਜਰ ਮਨੋਜ ਕੁਮਾਰ ਦਾਸ, ਸੰਦੀਪ ਸਕਸੈਨਾ, ਅਨੁਰਾਗ, ਵਿਸ਼ਨੂ ਅਗਰਵਾਲ, ਰਜਤ ਸਕਸੈਨਾ ਤੇ ਰਾਜੇਸ਼ ਕੁਮਾਰ ਵੀ ਮੌਜੂਦ ਸਨ।

Advertisement

Advertisement
×