ਕੇਨਰਾ ਬੈਂਕ ਵੱਲੋਂ ਸ੍ਰੀ ਦਰਬਾਰ ਸਾਹਿਬ ’ਚ ਐਬੂਲੈਂਸ ਭੇਟ
ਹਰਜਿੰਦਰ ਸਿੰਘ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਅੱਗੇ ਤੋਂ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਕੈਨਰਾ ਬੈਂਕ ਦੇ ਚੇਅਰਮੈਨ ਹਰਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਸਦਕਾ ਉਨ੍ਹਾਂ ਦੇ ਬੈਂਕ ਵੱਲੋਂ ਸੰਗਤ ਦੀ ਸਹੂਲਤ ਲਈ ਛੋਟੀ ਜਿਹੀ ਭੇਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਡੀਆਂ ਸੇਵਾਵਾਂ ਕਰ ਰਹੀ ਹੈ, ਜਿਨ੍ਹਾਂ ਦਾ ਲਾਭ ਸਿੱਧਾ ਸੰਗਤ ਨੂੰ ਪੁੱਜਦਾ ਹੈ। ਉਨ੍ਹਾਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜਲਾਲਊਸਮਾਂ, ਮੋਹਨ ਸਿੰਘ ਬੰਗੀ, ਰਣਜੀਤ ਸਿੰਘ ਕਾਹਲੋਂ, ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਕੈਨਰਾ ਬੈਂਕ ਦੇ ਜਨਰਲ ਮੈਨੇਜਰ ਮਨੋਜ ਕੁਮਾਰ ਦਾਸ, ਸੰਦੀਪ ਸਕਸੈਨਾ, ਅਨੁਰਾਗ, ਵਿਸ਼ਨੂ ਅਗਰਵਾਲ, ਰਜਤ ਸਕਸੈਨਾ ਤੇ ਰਾਜੇਸ਼ ਕੁਮਾਰ ਵੀ ਮੌਜੂਦ ਸਨ।