ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 30 ਦਸੰਬਰ
ਅੱਜ ਇੱਥੇ ਸਿੱਖਿਆ ਅਤੇ ਖੇਡ ਮੰਤਰੀ ਪਰਗਟ ਸਿੰਘ ਨੇ ਨਵੇਂ ਬਣਾਏ ਜਾ ਰਹੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਕੈਪਟਨ ਬਾਹਰੋਂ ਭਾਜਪਾ ਨਾਲ ਅਤੇ ਅੰਦਰੋਂ ਬਾਦਲਾਂ ਨਾਲ ਰਲਿਆ ਹੋਇਆ ਹੈ ਜਿਸ ਨੇ ਪੰਜਾਬ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ। ਇਸ ਮੌਕੇ ਹਲਕੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਖੇਡ ਮੰਤਰੀ ਦਾ ਸਵਾਗਤ ਕਰਦਿਆਂ ਸਟੇਡੀਅਮ ਦਾ ਕੰਮ ਜਲਦੀ ਸ਼ੁਰੂ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆ ਸਿੱਖਿਆ ਅਤੇ ਖੇਡ ਮੰਤਰੀ ਨੇ ਆਖਿਆ ਕਿ ਇਹ ਖੇਡ ਸਟੇਡੀਅਮ ਬਣਾਉਣ ਦਾ ਟੈਂਡਰ ਅਗਲੇ ਹਫ਼ਤੇ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ ਜਿਸ ਦਾ ਕੰਮ ਦਸ ਦਿਨਾ ਵਿੱਚ ਸ਼ੁਰੂ ਹੋ ਜਾਵੇਗਾ।ਇਸ ਮੌਕੇ ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਤੇ ਬਿਹਤਰੀ ਲਈ ਚੰਨੀ ਸਰਕਾਰ ਵੱਲੋ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਉੱਤੇ ਵਿਅੰਗ ਕੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬਾਹਰੋਂ ਭਾਜਪਾ ਨਾਲ ਅਤੇ ਅੰਦਰੋਂ ਬਾਦਲਾਂ ਨਾਲ ਰਲਿਆ ਹੋਇਆ ਹੈਜਿਸ ਨੇ ਪੰਜਾਬ ਨੂੰ ਖੋਰਾ ਲਾਉਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ। ਉਨ੍ਹਾਂ ਅਰਵਿੰਦਰ ਕੇਜਰੀਵਾਲ ਨੂੰ ਇੱਕ ਨੰਬਰ ਦਾ ਝੂਠਾ ਅਤੇ ਫਰੇਬੀ ਦੱਸਿਆ। ਪਰਗਟ ਸਿੰਘ ਨੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਤਾਰੀਫ਼ ਕਰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਮੁੜ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਣ ਤੇ ਸਵਾਲ ਉਠਾਉਂਦੇ ਆਖਿਆ ਕਿ ਜਥੇਦਾਰ ਬ੍ਰਹਮਪੁਰਾ ਉਨ੍ਹਾਂ ਲਈ ਸਤਿਕਾਰਯੋਗ ਸ਼ਖਸੀਅਤ ਹਨ ਪਰ ਉਨ੍ਹਾਂ ਦੀ ਕੀ ਮਜ਼ਬੂਰੀ ਬਣ ਗਈ ਕਿ ਉਨ੍ਹਾਂ ਨੂੰ ਮੁੜ ਬਾਦਲਾਂ ਦੀ ਸ਼ਰਨ ਵਿੱਚ ਆਉਣਾ ਪਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਫਤਿਹ ਸਿੰਘ, ਮੰਗਲ ਸਿੰਘ ਰੰਧਾਵਾ,ਧਰਮਿੰਦਰ ਸਿੰਘ ਆਦਿ ਵੱਲੋਂ ਪਰਗਟ ਸਿੰਘ ਦਾ ਸਨਮਾਨ ਕੀਤਾ ਗਿਆ।