ਅਜਨਾਲਾ: ਪੰਜਾਬ ਵਿਧਾਨ ਸਭਾ ਦੇ ਚੋਣਾਂ ਦਾ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਆਪਣੇ ਪ੍ਰੋਗਰਾਮ ਤੋਂ ਲੋਕਾਂ ਨੂੰ ਜਾਣੂੰ ਕਰਾਉਣ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ‘ਚ ਕੀਤੀ ਗਈ ਤਿਰੰਗਾ ਯਾਤਰਾ ਵਿੱਚ ਸ਼ਾਮਲ ਹੋਣ ਲਈ ਆਪ ਵਰਕਰਾਂ ਦਾ ਵੱਡਾ ਕਾਫ਼ਲਾ ਹਲਕਾ ਅਜਨਾਲਾ ਦੇ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਰਵਾਨਾ ਹੋਇਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵੀ 10 ਸਾਲ ਸੂਬੇ ਅੰਦਰ ਰਾਜ ਕਰਦੀ ਰਹੀ ਪਰ ਮੌਜੂਦਾ ਸਰਕਾਰ ਦੀ ਤਰ੍ਹਾਂ ਲਾਰੇ ਲਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਜਿਸ ਕਾਰਨ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਨਕਾਰ ਕੇ ਅਗਾਮੀ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। -ਪੱਤਰ ਪ੍ਰੇਰਕ