ਪੱਤਰ ਪ੍ਰੇਰਕ
ਤਰਨ ਤਾਰਨ, 15 ਅਕਤੂਬਰ
ਤਰਨ ਤਾਰਨ-ਸ੍ਰੀ ਗੋਇੰਦਵਾਲ ਸਾਹਿਬ ਸੜਕ ’ਤੇ ਸ਼ੁੱਕਰਵਾਰ ਦੇਰ ਰਾਤ ਨੂੰ ਹੋਏ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਬੱਸ ਡਰਾਈਵਰ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਆਸ-ਪਾਸ ਦੇ ਲੋਕਾਂ ਨੇ ਦੇਰ ਰਾਤ ਨੂੰ ਹੀ ਸੜਕ ’ਤੇ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ| ਲੋਕਾਂ ਦਾ ਵਿਰੋਧ ਦੇਖ ਸਥਾਨਕ ਥਾਣਾ ਸਿਟੀ ਦੀ ਪੁਲੀਸ ਨੇ ਸੰਧੂ ਟਰਾਂਸਪੋਰਟ ਕੰਪਨੀ ਦੀ ਬੱਸ ਨੰਬਰ ਪੀ ਬੀ-46, ਕੇ-9933 ਦੇ ਡਰਾਈਵਰ ਬਲਕਾਰ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਬੀਰ ਸਿੰਘ (28) ਵਾਸੀ ਨੌਸ਼ਹਿਰਾ ਪੰਨੂੰਆਂ ਦੇ ਤੌਰ ’ਤੇ ਕੀਤੀ ਗਈ ਹੈ|