ਕੁੱਟਮਾਰ ਦੇ ਦੋਸ਼ ਹੇਠ ਕੇਸ
ਸਥਾਨਕ ਪੁਲੀਸ ਨੇ ਬੀਤੇ ਦਿਨੀਂ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਦੇ ਪਰਿਵਾਰਕ ਮੈਂਬਰਾਂ ਨਾਲ ਹੋਏ ਝਗੜੇ ਵਿੱਚ ਦੋ ਧਿਰਾਂ ਦੇ ਪੰਜ-ਪੰਜ ਵਿਅਕਤੀਆਂ ਸਣੇ ਕੁਝ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ 21 ਜੁਲਾਈ...
Advertisement
ਸਥਾਨਕ ਪੁਲੀਸ ਨੇ ਬੀਤੇ ਦਿਨੀਂ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਦੇ ਪਰਿਵਾਰਕ ਮੈਂਬਰਾਂ ਨਾਲ ਹੋਏ ਝਗੜੇ ਵਿੱਚ ਦੋ ਧਿਰਾਂ ਦੇ ਪੰਜ-ਪੰਜ ਵਿਅਕਤੀਆਂ ਸਣੇ ਕੁਝ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ 21 ਜੁਲਾਈ ਨੂੰ ਰਾਤ 10 ਵਜੇ ਦੇ ਕਰੀਬ ਵਾਰਡ ਨੰਬਰ-9 ਮੁਹੱਲਾ ਨਗਰ ਖੇੜਾ ਵਿੱਚ ਰੰਜਿਸ ਕਾਰਨ ਨੌਜਵਾਨਾਂ ਨੇ ਕੌਂਸਲ ਪ੍ਰਧਾਨ ਜਗਦੇਵ ਸਿੰਘ ਭਟੋਆ ਦੇ ਪਿਤਾ ਗੁਲਜਾਰ ਸਿੰਘ , ਭਰਾ ਪਵਨ ਕੁਮਾਰ ਦੇ ਰਜਿੰਦਰ ਕੁਮਾਰ ਨੂੰ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ ਸੀ। ਇਸ ਝਗੜੇ ਦੌਰਾਨ ਦੂਜੀ ਧਿਰ ਦੇ ਵੀ ਤਿੰਨ ਵਿਅਕਤੀ ਗੁਰਮੀਤ ਸਿੰਘ, ਲਵਪ੍ਰੀਤ ਸਿੰਘ ਅਤੇ ਵਰਿੰਦਰਬੀਰ ਸਿੰਘ ਜ਼ਖ਼ਮੀ ਹੋ ਗਏ ਸਨ। ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਖ਼ਿਲਾਫ਼ ਬੀਐੱਨਐੱਸ ਦੀਆਂ ਧਾਰਾਂਵਾ ਅਧੀਨ ਕਰਾਸ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Advertisement
Advertisement