ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 8 ਜੁਲਾਈ
ਕੱਲ੍ਹ ਅਕਾਲੀ ਦਲ ਵੱਲੋਂ ਸਰਕਾਰ ਦੇ ਖਿਲਾਫ਼ ਕੀਤੇ ਰੋਸ ਪ੍ਰਦਰਸ਼ਨਾਂ ਦੇ ਮਾਮਲੇ ਵਿੱਚ ਸਥਾਨਕ ਸਾਬਕਾ ਅਕਾਲੀ ਵਿਧਾਇਕ ਮਲਕੀਤ ਸਿੰਘ ਏਆਰ, ਸਾਬਕਾ ਨਗਰ ਕੌਂਸਲ ਪ੍ਰਧਾਨ ਰਵਿੰਦਰਪਾਲ ਸਿੰਘ ਕੁੱਕੂ, ਸੰਨੀ ਸ਼ਰਮਾ ਸਮੇਤ ਸੌ ਅਣਪਛਾਤੇ ਵਿਅਕਤੀਆਂ ਉੱਪਰ ਅਤੇ ਇਸੇ ਤਰ੍ਹਾਂ ਇੱਥੋਂ ਨੇੜਲੇ ਅੱਡਾ ਮੇਹਰਬਾਨ ਪੁਰਾ ਵਿਖੇ ਪ੍ਰਦਰਸ਼ਨ ਕਰਨ ਵਾਲੇ ਅਕਾਲੀ ਵਰਕਰਾਂ ਸੁਰਿੰਦਰਪਾਲ ਸਿੰਘ, ਜਸਬੀਰ ਸਿੰਘ, ਪਰਗਟ ਸਿੰਘ, ਛਿੰਦਰ ਸਿੰਘ, ਮੰਗਲ ਸਿੰਘ ਅਤੇ ਹੋਰ ਪੰਜਾਹ ਸੱਠ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਇੱਥੇ ਼ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਇੱਕ ਕਾਂਗਰਸੀਆਂਦੀ ਸ਼ਮੂਲੀਅਤ ਵਾਲੇ ਸਮਾਗਮ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਹੋਣ ਕਰਕੇ ਇਸ ਕੇਸ ਨੂੰ ਲੈ ਕੇ ਕਾਫੀ ਚਰਚਾ ਹੈ।
ਅਜਨਾਲਾ, (ਪੱਤਰ ਪ੍ਰੇਰਕ):ਥਾਣਾ ਅਜਨਾਲਾ ਦੀ ਪੁਲੀਸ ਨੇ ਬਿਨਾਂ ਸਿਵਲ ਪ੍ਰਸ਼ਾਸਨ ਦੀ ਮਨਜ਼ੂਰੀ ਲਏ ਸੋਸ਼ਲ ਡਿਸਟੈਂਸ ਦੀ ਪ੍ਰਵਾਹ ਕੀਤੇ ਬਿਨਾਂ ਅਤੇ ਮਾਸਕ ਦੀ ਵਰਤੋਂ ਨਾ ਕਰਨ ਖਿਲਾਫ਼ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਉਸ ਦੇ ਸੌ ਦੇ ਕਰੀਬ ਸਮਰਥਕਾਂ ਵਲੋਂ ਕੱਲ੍ਹ ਸ਼ਹਿਰ ਦੇ ਮੇਨ ਚੌਕ ਵਿੱਚ ਤੇਲ ਦੀਆਂ ਵਧੀਆਂ ਕੀਮਤਾਂ ਤੇ ਹੋਰ ਮੰਗਾਂ ਸਬੰਧੀ ਦਿੱਤੇ ਧਰਨੇ ਸਬੰਧੀ ਕੇਸ ਦਰਜ ਕੀਤਾ ਹੈ। ਇਸ ਦੌਰਾਨ ਪੁਲੀਸ ਵਲੋਂ ਕੀਤੇ ਪਰਚੇ ਸਬੰਧੀ ਗੱਲ ਕਰਦਿਆਂ ਸ੍ਰੀ ਅਜਨਾਲਾ ਨੇ ਕਿਹਾ ਕਿ ਅਕਾਲੀ ਵਰਕਰਾਂ ਦਾ ਇਕੱਠ ਵੇਖ ਕੇ ਕਾਂਗਰਸ ਸਰਕਾਰ ਨੇ ਪੱਖਪਾਤ ਕਰਦਿਆਂ ਊਸ ਤੇ ਅਕਾਲੀ ਵਰਕਰਾਂ ’ਤੇ ਬਿਨਾਂ ਕਾਰਨ ਕੇਸ ਦਰਜ ਕੀਤਾ ਹੈ ਊਹ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਸੱਦਿਆਂ ਤੇ ਪੂਰਾ ਪਹਿਰਾ ਦੇਣਗੇ।