DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Shahi Baradari ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ

ਭੂ ਮਾਫ਼ੀਆ, ਅਧਿਕਾਰੀਆਂ ਅਤੇ ਸਿਆਸਤਦਾਨਾਂ ਦੇ ਗੱਠਜੋੜ ਦਾ 15 ਦਿਨ ਬਾਅਦ ਪਰਦਾਫਾਸ਼ ਕਰਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਬਾਰਾਂਦਰੀ ਵਿੱਚ ਨਿਸ਼ਾਨ ਸਾਹਿਬ ਝੁਲਾਉਣ ਮੌਕੇ ਵੱਖ-ਵੱਖ ਸ਼ਖ਼ਸੀਅਤਾਂ।
Advertisement

ਇੱਥੇ ਸਥਿਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਸ਼ਾਹੀ ਬਾਰਾਂਦਰੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਦੀਨਾਨਗਰ ਪੁਲੀਸ ਸਟੇਸ਼ਨ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ।

ਇਸ ਤੋਂ ਪਹਿਲਾਂ ਬਾਰਾਂਦਰੀ ਨੂੰ ਸੰਭਾਲਣ ਲਈ ਯਤਨਸ਼ੀਲ ਵੱਖ-ਵੱਖ ਸ਼ਖ਼ਸੀਅਤਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਣ ਮਗਰੋਂ ਧਰਮ ਪ੍ਰਚਾਰ ਕਮੇਟੀ, ਪੰਜਾਬ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਸ਼ਾਹੀ ਬਾਰਾਦਰੀ ਤੇ ਉਸ ਦੇ ਆਲੇ ਦੁਆਲੇ ਦੀ ਜ਼ਮੀਨ ਜਾਇਦਾਦ ਹੜੱਪਣ ਦੀ ਤਾਕ ਰੱਖਣ ਵਾਲੇ ਭੂ ਮਾਫ਼ੀਆ , ਸਰਕਾਰੀ ਅਫ਼ਸਰਾਂ ਤੇ ਸਿਆਸਤਦਾਨਾਂ ਦੇ ਗੱਠਜੋੜ ਦੇ ਨਾਵਾਂ ਦਾ 15 ਦਿਨ ਵਿੱਚ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਸ਼ਾਹੀ ਬਾਰਾਂਦਰੀ ਦੀ ਵਿਰਾਸਤੀ ਇਮਾਰਤ ਨਾਲ ਕਿਸੇ ਨੂੰ ਛੇੜਛਾੜ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਨੂੰ ਗ਼ੈਰ-­ਕਾਨੂੰਨੀ ਤੌਰ ’ਤੇ ਜ਼ਮੀਨ ਹੜੱਪਣ ਦੇਵਾਂਗੇ । ਅੱਜ ਇੱਕ ਇਕੱਠ ਵਿੱਚ ਸੰਗਤ ਰੂਪੀ ਅਰਦਾਸ ਕਰਨ ਤੋਂ ਬਾਅਦ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਸ਼ਾਹੀ ਬਾਰਾਂਦਰੀ ਦੇ ਬਿਲਕੁਲ ਸਿਰੇ ਤੇ ਕੇਸਰੀ ਨਿਸ਼ਾਨ ਸਾਹਿਬ ਜੈਕਾਰੇ ਲਗਾਉਂਦੇ ਝੁਲਾ ਦਿੱਤਾ ਗਿਆ ।

Advertisement

ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ ਜੂਨ ਵਿੱਚ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸ਼ਾਹੀ ਬਾਰਾਂਦਰੀ ਵਿੱਚ ਮਨਾਈ ਜਾਵੇਗੀ । ਮੀਟਿੰਗ ਵਿੱਚ ਗੁਰਦੀਪ ਸਿੰਘ ਨਾਜੋਵਾਲ, ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ , ਸੁਖਵਿੰਦਰ ਸਿੰਘ ਪਾਹੜਾ , ਸੁਖਜਿੰਦਰ ਸਿੰਘ ਮਜੀਠਾ, ਕੁਲਦੀਪ ਸਿੰਘ ਮਜੀਠੀਆ , ਦਲਜੀਤ ਸਿੰਘ ਪਾਖਰਪੁਰਾ, ਬਾਬਾ ਸ਼ਵਿੰਦਰ ਸਿੰਘ ਟਾਹਲੀ ਸਾਹਿਬ , ਹਰੀ ਸਿੰਘ ਪੁਰੇਵਾਲ ਪਠਾਨਕੋਟ, ਅਮਨਦੀਪ ਸਿੰਘ ਗੁਰਦਾਸਪੁਰ , ਮਾਸਟਰ ਸਤਨਾਮ ਸਿੰਘ ਪਾਖਰਪੁਰਾ ਸਰਪੰਚ , ਮੰਨੂੰ , ਸੁਰਿੰਦਰ ਸਿੰਘ ਤਾਲਿਬਪੁਰਾ , ਬਲਦੇਵ ਸਿੰਘ ਜਿਆਣੀ , ਮੈਨੇਜਰ ਸਤਨਾਮ ਸਿੰਘ , ਜਥੇਦਾਰ ਦੀਦਾਰ ਸਿੰਘ ਚੌਧਰਪੁਰਾ, ਮਨਬੀਰ ਸਿੰਘ ਦਾਬਾਵਾਲਾ, ਅਰਸ਼ਦੀਪ ਸਿੰਘ ਢਿੱਲੋਂ ਹਾਜ਼ਰ ਸਨ ।

Advertisement

Advertisement
×