ਭਾਣਜੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਮਾਮੇ ਖ਼ਿਲਾਫ਼ ਕੇਸ ਦਰਜ

ਭਾਣਜੀ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਮਾਮੇ ਖ਼ਿਲਾਫ਼ ਕੇਸ ਦਰਜ

ਪੱਤਰ ਪ੍ਰੇਰਕ
ਤਰਨ ਤਾਰਨ, 26 ਅਕਤੂਬਰ
ਵਲਟੋਹਾ ਪੁਲੀਸ ਨੇ ਇਕ ਵਿਅਕਤੀ ਵੱਲੋਂ ਆਪਣੀ ਸਕੀ ਨਾਬਾਲਗ ਭਣੇਵੀਂ (ਭਾਣਜੀ) ਨਾਲ ਜਬਰ-ਜਨਾਹ ਦੀ ਕੋਸ਼ਿਸ ਕਰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ| ਕਰੀਬ ਦਸ ਦਿਨ ਪਹਿਲਾਂ ਵਾਪਰੀ ਇਸ ਘਟਨਾ ਸਬੰਧੀ ਪੁਲੀਸ ਨੇ ਬੀਤੇ ਦਿਨ ਕੇਸ ਦਰਜ ਕੀਤਾ ਹੈ| ਜਾਂਚ ਅਧਿਕਾਰੀ ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਵਾਸੀ ਚੱਕਵਾਲੀਆ ਵਜੋਂ ਹੋਈ ਹੈ| ਅਧਿਕਾਰੀ ਨੇ ਦੱਸਿਆ ਕਿ ਪੀੜਤ ਲੜਕੀ ਨੂੰ ਉਸ ਦਾ ਪਿਤਾ ਸਵੇਰ ਵੇਲੇ ਸਕੂਲ ਛੱਡ ਕੇ ਆਇਆ ਸੀ ਤਾਂ ਉਸ ਦੇ ਬਾਅਦ ਮੁਲਜ਼ਮ ਉਸ ਨੂੰ ਸਕੂਲ ਤੋਂ ਕਿਸੇ ਬਹਾਨੇ ਨਾਲ ਆਪਣੇ ਨਾਲ ਲੈ ਗਿਆ| ਮੁਲਜ਼ਮ ਨੇ ਲੜਕੀ ਨੂੰ ਨਾਲ ਲਗਦੇ ਖੇਤਾਂ ਵਿੱਚ ਲੈ ਜਾ ਕੇ ਉਸ ਨਾਲ ਛੇੜਛਾੜ ਕੀਤੀ ਅਤੇ ਉਸ ਨਾਲ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ| ਪੀੜਤ ਲੜਕੀ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਰਿਸ਼ਤੇਦਾਰੀ ਹੋਣ ਕਰਕੇ ਮਾਮਲਾ ਜ਼ਾਹਰ ਨਾ ਕਰਨ ਦਾ ਮਨ ਬਣਾਇਆ ਪਰ ਬਾਅਦ ਵਿੱਚ ਅਜਿਹਾ ਅਪਰਾਧ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਉਨ੍ਹਾਂ ਪੁਲੀਸ ਨੂੰ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ|

ਪੁਲੀਸ ਨੇ ਮੁਲਜ਼ਮ ਖਿਲਾਫ਼ ਦਫ਼ਾ 376, 511 ਅਧੀਨ ਇਕ ਕੇਸ ਦਰਜ ਕੀਤਾ ਹੈ| ਪੁਲੀਸ ਵੱਲੋਂ ਦਰਜ ਕੀਤੇ ਕੇਸ ਵਿੱਚ ਪੋਕਸੋ ਐਕਟ ਸ਼ਾਮਲ ਨਾ ਕਰਨ ’ਤੇ ਕਈ ਨਿਰਪੱਖ ਵਿਅਕਤੀਆਂ ਨੇ ਪੁਲੀਸ ਦੀ ਨੀਅਤ ਨੂੰ ਸ਼ੱਕੀ ਆਖਿਆ ਹੈ| ਪੁਲੀਸ ਨੇ ਅਜੇ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All