ਦੁਕਾਨ ’ਚ ਚੋਰੀ ਸਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
ਥਾਣਾ ਕਾਦੀਆਂ ਦੀ ਪੁਲੀਸ ਨੇ ਇਲੈੱਕਟ੍ਰਾਨਿਕਸ ਦੀ ਦੁਕਾਨ ਵਿੱਚੋਂ ਬੀਤੇ ਦਿਨੀਂ ਹੋਈ ਚੋਰੀ ਸਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਕਾਦੀਆਂ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਵਾਸੀ ਪਿੰਡ ਭੈਣੀ ਬਾਂਗਰ ਨੇ ਲਿਖਤੀ ਦਰਖਾਸਤ ਰਾਹੀਂ...
Advertisement
ਥਾਣਾ ਕਾਦੀਆਂ ਦੀ ਪੁਲੀਸ ਨੇ ਇਲੈੱਕਟ੍ਰਾਨਿਕਸ ਦੀ ਦੁਕਾਨ ਵਿੱਚੋਂ ਬੀਤੇ ਦਿਨੀਂ ਹੋਈ ਚੋਰੀ ਸਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਕਾਦੀਆਂ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਵਾਸੀ ਪਿੰਡ ਭੈਣੀ ਬਾਂਗਰ ਨੇ ਲਿਖਤੀ ਦਰਖਾਸਤ ਰਾਹੀਂ ਪੁਲੀਸ ਨੂੰ ਦੱਸਿਆ ਕਿ ਉਹ ਠੀਕਰੀਵਾਲ ਰੋਡ ਕਾਦੀਆਂ ਵਿਖੇ ਗੁਰੂ ਰਾਮ ਦਾਸ ਇਲੈਕਟ੍ਰੋਨਿਕਸ ਇੰਟਰਪ੍ਰਈਜਿਸ ਨਾਮ ਦੀ ਦੁਕਾਨ ਚਲਾਉਂਦਾ ਹੈ। ਬੀਤੇ ਦਿਨੀਂ ਉਸ ਦੀ ਦੁਕਾਨ ਦੇ ਸ਼ਟਰ ਦੇ ਦੋਵੇਂ ਤਾਲੇ ਤੋੜ ਕੇ ਚੋਰ ਦੁਕਾਨ ਅੰਦਰੋਂ ਤਿੰਨ ਐੱਲਸੀਡੀ, ਦੋ ਮਿਕਸਰ ਜੂਸਰ, ਤਿੰਨ ਪੀਸ ਏਅਰਪੋਡ ਅਤੇ ਗੱਲੇ ਵਿੱਚੋਂ 25 ਹਜ਼ਾਰ ਰੁਪਏ ਨਕਦੀ ਲੈ ਗਏ। ਥਾਣਾ ਮੁਖੀ ਨੇ ਦੱਸਿਆ ਕਿ ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਮੰਗਲ ਸਿੰਘ ਨੇ ਦੁਕਾਨਦਾਰ ਰਾਜਵਿੰਦਰ ਸਿੰਘ ਦੇ ਬਿਆਨਾਂ ਅਨੁਸਾਰ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement